Skip to content
ਬਟਾਲਾ ਦੇ ਸਰਹੱਦੀ ਪਿੰਡ ਜੋੜੀਆ ਕਲਾਂ ਤੋਂ ਇੱਕ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆਈ ਹੈ। ਜਿੱਥੇ ਇਕ 40 ਸਾਲਾ ਔਰਤ ਨੇ ਆਪਣੀ 16 ਸਾਲਾਂ ਦੀ ਧੀ ਅਤੇ ਛੇ ਮਹੀਨੇ ਦੇ ਬੱਚੇ ਨੂੰ ਜ਼ਹਿਰੀਲਾ ਪਦਾਰਥ ਦੇ ਕੇ ਮੌਤ ਦੇ ਘਾਟ ਉਤਾਰ ਦਿੱਤਾ। ਇੰਨਾ ਹੀ ਨਹੀਂ ਉਸ ਨੇ ਬੱਚਿਆਂ ਨੂੰ ਮੌਤ ਦੇ ਘਾਟ ਉਤਾਰਨ ਤੋਂ ਬਾਅਦ ਆਪ ਵੀ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ।
ਪੁਲਿਸ ਵੱਲੋਂ ਮਾਮਲਾ ਦਰਜ ਕਰ ਕੇ ਧਾਰਾ 174 ਦੇ ਤਹਿਤ ਕਾਰਵਾਈ ਕੀਤੀ ਗਈ। ਫਿਲਹਾਲ ਮੌਤ ਦੇ ਕਾਰਨਾਂ ਬਾਰੇ ਹਾਲੇ ਕੋਈ ਖ਼ੁਲਾਸਾ ਨਹੀਂ ਹੋਇਆ।
Related