ਨਾਭਾ 25 ਨਵੰਬਰ (ਅਮਨ ਗਰਗ ): ਵਿਧਾਨ ਸਭਾ ਹਲਕਾ ਨਾਭਾ ਤੋਂ ਕਾਂਗਰਸ ਪਾਰਟੀ ਦੀ ਟਿਕਟ ਦੇ ਦਾਅਵੇਦਾਰ ਅਤੇ ਪਾਰਟੀ ਦੇ ਐੱਸ.ਸੀ. ਵਿੰਗ ਦੇ ਸੈਕਟਰੀ ਦਰਸ਼ਨ ਭਾਦਲਾ ਵੱਲੋਂ ਆਪਣੀ ਟੀਮ ਸਮੇਤ ਸਥਾਨਕ ਬੱਸ ਸਟੈਂਡ ਵਿਖੇ ਟੈਕਸੀ ਡਰਾਈਵਰਾਂ ਅਤੇ ਈ-ਰਿਕਸ਼ਾ ਚਾਲਕਾਂ ਦੇ ਹੱਕ ਵਿੱਚ ਇੱਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਉਨ੍ਹਾਂ ਸਮੂਹ ਚਾਲਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਹਰ ਪੱਖੋਂ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਦਰਸ਼ਨ ਭਾਦਲਾ ਨੇ ਕਿਹਾ ਕਿ ਮਿਹਨਤਕਸ਼ ਟੈਕਸੀ ਡਰਾਈਵਰ, ਆਟੋ ਰਿਕਸ਼ਾ ਅਤੇ ਈ-ਰਿਕਸ਼ਾ ਚਾਲਕ ਸ਼ਹਿਰ ਦੀ ਆਵਾਜਾਈ ਪ੍ਰਣਾਲੀ ਦਾ ਅਹਿਮ ਹਿੱਸਾ ਹਨ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਉਹ ਇਨ੍ਹਾਂ ਸਾਰੇ ਡਰਾਈਵਰ ਭਰਾਵਾਂ ਦੇ ਹੱਕਾਂ ਦੀ ਰਾਖੀ ਲਈ ਹਰ ਸਮੇਂ ਉਨ੍ਹਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਰਹਿਣਗੇ ਅਤੇ ਕਿਸੇ ਵੀ ਤਰ੍ਹਾਂ ਦੀ ਧੱਕੇਸ਼ਾਹੀ ਨਹੀਂ ਹੋਣ ਦਿੱਤੀ ਜਾਵੇਗੀ। ਇਸ ਸਮਾਗਮ ਵਿੱਚ ਦਰਸ਼ਨ ਭਾਦਲਾ ਦੀ ਟੀਮ ਦੇ ਪ੍ਰਮੁੱਖ ਮੈਂਬਰ ਡਾ. ਰਮੇਸ਼ ਕੁਮਾਰ, ਬਲਰਾਜ, ਹਨੀ ਸਿੱਧੂ ਅਜੈਬ ਕਲੋਨੀ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ। ਇਸ ਮੌਕੇ ਈ-ਰਿਕਸ਼ਾ ਯੂਨੀਅਨ ਦੇ ਪ੍ਰਧਾਨ ਪੱਪੂ, ਸੋਹਣ ਸਿੰਘ, ਪ੍ਰਕਾਸ਼ ਸਿੰਘ, ਡਿੰਪਲ ਅਤੇ ਟੈਕਸੀ ਡਰਾਈਵਰ ਯੂਨੀਅਨ ਦੇ ਪ੍ਰਧਾਨ ਗੁਰਨਾਮ ਸਿੰਘ, ਟੋਨੀ, ਜੀਵਨ, ਭਜਨ, ਜੱਸੀ, ਮਲਕੀਤ ਸਿੰਘ ਅਤੇ ਨਿਰਮਲ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਡਰਾਈਵਰ ਹਾਜ਼ਰ ਸਨ, ਜਿਨ੍ਹਾਂ ਨੇ ਦਰਸ਼ਨ ਭਾਦਲਾ ਅਤੇ ਉਨ੍ਹਾਂ ਦੀ ਟੀਮ ਦਾ ਧੰਨਵਾਦ ਕੀਤਾ।