ਫਿਰੋਜ਼ਪੁਰ, ਜਤਿੰਦਰ ਪਿੰਕਲ: ਹਲਕਾ ਫਿਰੋਜ਼ਪੁਰ ਦਿਹਾਤੀ ਦੇ ਕਾਂਗਰਸ ਇੰਚਾਰਜ ਅਮਰਦੀਪ ਸਿੰਘ ਆਸ਼ੂ ਬੰਗੜ ਅਤੇ ਜ਼ਿਲ੍ਹਾ ਮੀਤ ਪ੍ਰਧਾਨ ਬਲਜੀਤ ਕੌਰ ਬੰਗੜ ਦੇ ਘਰ ਪਰਮਾਤਮਾ ਦੀ ਕਿਰਪਾ ਨਾਲ ਪੁੱਤਰ ਰਤਨ ਦੀ ਪ੍ਰਾਪਤੀ ਹੋਈ ਹੈ। ਇਸ ਖੁਸ਼ੀ ਦੇ ਮੌਕੇ ‘ਤੇ ਪੰਜਾਬ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਨੇ ਬੰਗੜ ਪਰਿਵਾਰ ਦੇ ਘਰ ਪਹੁੰਚ ਕੇ ਨਵਜੰਮੇ ਬੱਚੇ ਨੂੰ ਅਸ਼ੀਰਵਾਦ ਦਿੱਤਾ ਅਤੇ ਪਰਿਵਾਰ ਨੂੰ ਮੁਬਾਰਕਬਾਦ ਭੇਟ ਕੀਤੀ।

ਇਸ ਮੌਕੇ ਪੰਜਾਬ ਕਾਂਗਰਸ ਕਮੇਟੀ ਦੇ ਇੰਚਾਰਜ ਭੂਪੇਸ਼ ਬਘੇਲ, ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਰਵਿੰਦਰ ਡਾਲਵੀ, ਕੁਲਬੀਰ ਸਿੰਘ ਜ਼ੀਰਾ, ਜਸਬੀਰ ਸਿੰਘ ਡਿੰਪਾ, ਸੁਖਵਿੰਦਰ ਸਿੰਘ ਡੈਨੀ ਅਤੇ ਸਾਬਕਾ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਸਮੇਤ ਕਈ ਸੀਨੀਅਰ ਕਾਂਗਰਸੀ ਆਗੂ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ। ਆਗੂਆਂ ਨੇ ਨਵਜੰਮੇ ਬੱਚੇ ਦੀ ਚੰਗੀ ਸਿਹਤ ਅਤੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।

ਬੰਗੜ ਪਰਿਵਾਰ ਵੱਲੋਂ ਪਹੁੰਚੀ ਸਮੁੱਚੀ ਕਾਂਗਰਸ ਲੀਡਰਸ਼ਿਪ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਦੌਰਾਨ ਅਮਰਦੀਪ ਸਿੰਘ ਆਸ਼ੂ ਬੰਗੜ ਨੇ ਵਿਧਾਨ ਸਭਾ ਹਲਕਾ ਫਿਰੋਜ਼ਪੁਰ ਦਿਹਾਤੀ ਦੀ ਸਮੂਹ ਸਾਧ ਸੰਗਤ ਅਤੇ ਕਾਂਗਰਸ ਵਰਕਰਾਂ ਦਾ ਪਾਰਟੀ ਦੇ ਸਮਾਗਮਾਂ ਨੂੰ ਸਫਲ ਬਣਾਉਣ ਲਈ ਦਿਲੋਂ ਧੰਨਵਾਦ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਮਿਲਿਆ ਪਿਆਰ ਅਤੇ ਸਹਿਯੋਗ ਉਨ੍ਹਾਂ ਲਈ ਹਮੇਸ਼ਾ ਪ੍ਰੇਰਣਾ ਦਾ ਸਰੋਤ ਰਹੇਗਾ।