
Skip to content
ਜਲੰਧਰ ((ਪਰਮਜੀਤ ਸਿੰਘ ਨੈਣਾ)) -ਲੰਮੇ ਸੰਘਰਸ਼ ਅਤੇ ਅਨੇਕਾਂ ਕੁਰਬਾਨੀਆਂ ਤੋਂ ਬਾਅਦ 1 ਨਵੰਬਰ 1966 ਨੂੰ ਬੋਲੀ ‘ਤੇ ਹੌਂਦ ਵਿੱਚ ਆਏ ਮੌਜੂਦਾ ਪੰਜਾਬੀ ਸੂਬਾ ਪੰਜਾਬ ਦਿਵਸ ਅੱਜ ਪਾਵਨ ਇਤਿਹਾਸਕ ਅਸਥਾਨ ਗੁਰਦੁਆਰਾ ਛੇਵੀਂ ਪਾਤਸ਼ਾਹੀ ਬਸਤੀ ਸ਼ੇਖ ਜਲੰਧਰ ਬੜੀ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਅੰਮ੍ਰਿਤ ਵੇਲੇ ਦੇ ਵਿਸ਼ੇਸ਼ ਦੀਵਾਨ ਪੰਜਾਬ ਦਿਵਸ ਦੇ ਰੂਪ ਵਿੱਚ ਸਜਾਏ ਗਏ ਜਿਸ ਵਿੱਚ ਪ੍ਰਸਿੱਧ ਬੁਧੀਜੀਵੀ, ਪੱਤਰਕਾਰ, ਰੋਜ਼ਾਨਾ ਅਜੀਤ ਦੇ ਕਾਰਜਕਾਰੀ ਸੰਪਾਦਕ ਸ਼੍ਰੀ ਸਤਨਾਮ ਸਿੰਘ ਮਾਣਕ ਨੇ ਵਿਸ਼ੇਸ਼ ਤੌਰ ਤੇ ਸ਼ਮੂਲੀਅਤ ਕੀਤੀ। ਮਾਣਕ ਜੀ ਨੇ ਆਪਣੇ ਵੀਚਾਰ ਸੰਗਤਾਂ ਨਾਲ ਸਾਂਝੇ ਕਰਦਿਆਂ ਕਿਹਾ ਕਿ ਲੰਮੇ ਸੰਘਰਸ਼ ਅਤੇ ਅਨੇਕਾਂ ਕੁਰਬਾਨੀਆਂ ਤੋਂ ਬਾਅਦ ਬੋਲੀ ਤੇ ਆਧਾਰਿਤ ਪੰਜਾਬੀ ਸੂਬਾ ਹੋਂਦ ਵਿੱਚ ਆਇਆ ਹੈ ਭਾਵੇਂ ਇਸ ਦਾ ਬਹੁਤ ਸਾਰਾ ਹਿੱਸਾ ਕੱਟ ਕੇ ਇਕ ਵੱਖ਼ਰਾ ਰਾਜ ਬਣਾ ਦਿੱਤਾ ਗਿਆ ਪਰ ਅੱਜ ਸਾਰੇ ਪੰਜਾਬੀਆਂ ਦਾ ਫਰਜ਼ ਬਣਦਾ ਹੈ ਕਿ ਇਸ ਖਿੱਤੇ ਦੀ ਬਿਹਤਰੀ ਅਤੇ ਪ੍ਰਫੁੱਲਤਾ ਲਈ ਆਪਣਾ ਬਣਦਾ ਯੋਗਦਾਨ ਪਾਵੇ। ਉਨ੍ਹਾਂ ਹੋਰ ਕਿਹਾ ਕਿ ਅੱਜ ਸਮੇਂ ਦੀ ਮੰਗ ਹੈ ਕਿ ਅੰਗਰੇਜ਼ੀ, ਹਿੰਦੀ ਅਤੇ ਹੋਰ ਭਾਸ਼ਾਵਾਂ ਦਾ ਗਿਆਨ ਹੋਣਾ ਲਾਜ਼ਮੀ ਹੈ ਪਰ ਮਾਂ ਬੋਲੀ ਪੰਜਾਬੀ ਦਾ ਸਤਿਕਾਰ ਸਭ ਤੋਂ ਅਹਿਮ ਮੁੱਦਾ ਹੈ। ਸਾਨੂੰ ਆਪਣੇ ਪੰਜਾਬ ਅਤੇ ਮਾਂ ਬੋਲੀ ਪੰਜਾਬੀ ਤੇ ਮਾਣ ਹੋਣਾ ਚਾਹੀਦਾ ਹੈ। ਸ੍ਰ ਬੇਅੰਤ ਸਿੰਘ ਸਰਹੱਦੀ ਜੀ ਨੇ ਵੀ ਅੱਜ ਦੇ ਦਿਨ ਦੀ ਸਮੂਹ ਪੰਜਾਬੀਆਂ ਨੂੰ ਵਧਾਈ ਦਿੱਤੀ ਅਤੇ ਆਪਣੇ ਵੀਚਾਰ ਸੰਗਤਾਂ ਨਾਲ ਸਾਂਝੇ ਕੀਤੇ। ਪ੍ਰਧਾਨ ਸ੍ਰ ਗੁਰਕ੍ਰਿਪਾਲ ਸਿੰਘ ਨੇ ਸਮੂਹ ਸੰਗਤ ਦਾ ਧੰਨਵਾਦ ਕੀਤਾ ਅਤੇ ਮਾਣਕ ਜੀ ਨੂੰ ਗੁਰੂ ਘਰ ਵਲੋਂ ਅਸੀਸਾਂ ਭਰਿਆ ਸਿਰੋਪਾਓ ਦੀ ਬਖਸ਼ਿਸ਼ ਨਾਲ ਸਨਮਾਨਿਤ ਕੀਤਾ। ਸਮਾਪਤੀ ਉਪਰੰਤ ਸੰਗਤਾਂ ਨੂੰ ਚਾਹ ਅਤੇ ਮਠਿਆਈ ਦੇ ਅਤੁੱਟ ਲੰਗਰ ਛਕਾਏ ਗਏ। ਵੱਡੀ ਗਿਣਤੀ ਵਿਚ ਸੰਗਤਾਂ ਨੇ ਦੀਵਾਨ ਦਾ ਅਨੰਦ ਮਾਣਿਆ ਜਿਨ੍ਹਾਂ ਵਿਚ ਵਿਸ਼ੇਸ਼ ਤੌਰ ਤੇ ਕੋਰ ਕਮੇਟੀ ਦੇ ਚੇਅਰਮੈਨ ਹਰਜੀਤ ਸਿੰਘ ਐਡਵੋਕੇਟ, ਸੀਨੀਅਰ ਮੀਤ ਪ੍ਰਧਾਨ ਦਵਿੰਦਰ ਸਿੰਘ ਰਹੇਜਾ, ਸਕੱਤਰ ਇੰਦਰਪਾਲ ਸਿੰਘ, ਸੁਰਿੰਦਰ ਸਿੰਘ ਸਿਆਲ, ਇੰਦਰਪਾਲ ਸਿੰਘ ਅਰੋੜਾ, ਚਰਨਜੀਤ ਸਿੰਘ ਲੁਬਾਣਾ, ਗੁਰਜੀਤ ਸਿੰਘ ਪੋਪਲੀ, ਗੁਰਦੀਪ ਸਿੰਘ ਬਵੇਜਾ, ਹਰਬੰਸ ਸਿੰਘ, ਗੁਰਦੀਪ ਸਿੰਘ ਉਜਾਲਾ ਇਤ ਆਦਿ ਪਤਵੰਤੇ ਹਾਜਰ ਸਨ।Related