ਫਗਵਾੜਾ(ਸਹੋਤਾ)-ਫਗਵਾੜਾ ਦੇ ਗੁਰੂ ਹਰਗੋਬਿੰਦ ਨਗਰ ਵਿਖੇ ਸਥਿਤ ਮਸ਼ਹੂਰ ਡੋਮੀਨੋ ਪੀਜ਼ਾ ਸੀਲ ਕਰ ਦਿੱਤਾ ਗਿਆ ਹੈ। ਇਸ ਦੇ ਸੀਲ ਹੋਣ ਦਾ ਕਾਰਨ ਇਕ ਕਰਮਚਾਰੀ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਹੋਣਾ ਹੈ। ਕਰਮਚਾਰੀ ਦੇ ਕੋਰੋਨਾ ਪਾਜ਼ੇਟਿਵ ਆਉਣ ਨਾਲ ਲੋਕਾਂ ਵਿਚ ਸਹਿਮ ਦਾ ਮਾਹੌਲ ਬਣ ਗਿਆ ਹੈ। ਫਿਲਹਾਲ ਫਗਵਾੜਾ ਪ੍ਰਸ਼ਾਸਨ ਨੇ ਪੀਜ਼ਾ ਸੈਂਟਰ ਨੂੰ ਬੰਦ ਕਰਵਾ ਦਿੱਤਾ ਹੈ।


    ਦੱਸਣਯੋਗ ਹੈ ਕਿ ਦੇਸ਼ ਵਿਚ ਦਿਨੋਂ-ਦਿਨ ਕੋਰੋਨਾਂ ਮਰੀਜ਼ਾਂ ਦੀ ਗਿਣਤੀ ਵਧਦੀ ਜਾ ਰਹੀ ਹੈ। ਜਿਸ ਕਾਰਨ ਲੋਕਾਂ ਵਿਚ ਸਹਿਮ ਦਾ ਮਾਹੌਲ ਅਕਸਰ ਬਣਿਆ ਰਹਿੰਦਾ ਹੈ।