ਜਲੰਧਰ — ਜਲੰਧਰ ‘ਚ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ ਦਿਨੋ-ਦਿਨ ਵਧਦੀ ਜਾ ਰਹੀ ਹੈ। ਅੱਜ ਫਿਰ ਜਿੱਥੇ ਹੁਣ ਤੱਕ 175 ਲੋਕਾਂ ਦੀਆਂ ਰਿਪੋਰਟਾਂ ਪਾਜ਼ੇਟਿਵ ਆਈਆਂ ਹਨ, ਉਥੇ ਹੀ ਇਕ ਵਿਅਕਤੀ ਦੀ ਵੀ ਕੋਰੋਨਾ ਕਾਰਨ ਮੌਤ ਹੋਣ ਦੀ ਖਬਰ ਮਿਲੀ ਹੈ। ਇਥੇ ਦੱਸ ਦੇਈਏ ਕਿ ਸਵੇਰੇ ਪਹਿਲਾਂ 69 ਲੋਕਾਂ ਦੀ ਰਿਪੋਰਟ ਪਾਜ਼ੇਟਿਵ ਆਈਆਂ ਸਨ ਤੇ ਦੁਪਹਿਰ ਨੂੰ 106 ਹੋਰ ਲੋਕਾਂ ਦੀਆਂ ਰਿਪੋਰਟਾਂ ਪਾਜ਼ੇਟਿਵ ਮਿਲੀਆਂ। ਜਾਣਕਾਰੀ ਮੁਤਾਬਕ ਸੋਢਲ ਰੋਡ ਸਥਿਤ ਸ਼ਿਵ ਨਗਰ ਦੇ ਰਹਿਣ ਵਾਲੇ 68 ਸਾਲਾ ਵਿਅਕਤੀ ਨੇ ਕੋਰੋਨਾ ਕਾਰਨ ਇਲਾਜ ਦਮ ਤੋੜ ਦਿੱਤਾ। ਇਸ ਦੇ ਨਾਲ ਜਲੰਧਰ ‘ਚ ਹੁਣ ਕੋਰੋਨਾ ਪੀੜਤਾਂ ਦੀ ਗਿਣਥੀ 5 ਹਜ਼ਾਰ ਤੋਂ ਪਾਰ ਹੋ ਚੁੱਕੀ ਹੈ।