ਜਲੰਧਰ — ਜਲੰਧਰ ‘ਚ ਕੋਰੋਨਾ ਵਾਇਰਸ ਦੇ ਪੀੜਤਾਂ ਦੀ ਗਿਣਤੀ ਲਗਾਤਾਰ ਦਿਨੋਂ-ਦਿਨ ਵਧਦੀ ਜਾ ਰਹੀ ਹੈ। ਜਿੱਥੇ ਸੋਮਵਾਰ ਦਿਨ ਚੜ੍ਹਦੇ ਹੀ ਜਿੱਥੇ 84 ਲੋਕਾਂ ਦੀ ਰਿਪੋਰਟ ਪਾਜ਼ੇਟਿਵ ਪਾਈ ਗਈ, ਉਥੇ ਹੀ 2 ਲੋਕ ਕੋਰੋਨਾ ਖ਼ਿਲਾਫ਼ ਜੰਗ ਲੜਦੇ ਹੋਏ ਮੌਤ ਦੇ ਮੂੰਹ ‘ਚ ਚਲੇ ਗਏ ਹਨ।

    ਸਿਹਤ ਮਹਿਕਮੇ ਮੁਤਾਬਕ ਮ੍ਰਿਤਕਾਂ ਦੀ ਪਛਾਣ ਜਗਤਾਰ ਸਿੰਘ (80) ਪਿੰਡ ਜਾਜਾ ਖੁਰਦ ਫਿਲੌਰ, ਕਾਤਾ ਰਾਣੀ (76) ਪ੍ਰੀਤ ਨਗਰ ਲਾਡੋਵਾਲੀ ਰੋਡ ਦੇ ਰੂਪ ‘ਚ ਹੋਈ ਹੈ।

    ਇਸ ਦੇ ਨਾਲ ਹੀ ਹੁਣ ਜਲੰਧਰ ‘ਚ ਕੋਰੋਨਾ ਪਾਜ਼ੇਟਿਵ ਕੇਸਾਂ ਦੀ ਗਿਣਤੀ 6500 ਤੋਂ ਪਾਰ ਹੋ ਚੁੱਕੀ ਹੈ ਅਤੇ ਕੋਰੋਨਾ ਕਾਰਨ ਹੋਣ ਵਾਲੀਆਂ ਮੌਤਾਂ ਦੀ ਗਿਣਤੀ 169 ਤੱਕ ਪਹੁੰਚ ਚੁੱਕੀ ਹੈ।

    ਸਿਹਤ ਮਹਿਕਮੇ ਤੋਂ ਮਿਲੀ ਜਾਣਕਾਰੀ ਮੁਤਾਬਕ ਐਤਵਾਰ ਨੂੰ 748 ਲੋਕਾਂ ਦੀ ਰਿਪੋਰਟ ਨੈਗੇਟਿਵ ਪ੍ਰਾਪਤ ਹੋਈ ਸੀ ਅਤੇ ਜ਼ੇਰੇ ਇਲਾਜ ਪਾਜ਼ੇਟਿਵ ਮਰੀਜ਼ਾਂ ‘ਚੋਂ 132 ਹੋਰਨਾਂ ਨੂੰ ਛੁੱਟੀ ਦੇ ਦਿੱਤੀ ਗਈ। ਮਹਿਕਮੇ ਨੇ 433 ਲੋਕਾਂ ਦੇ ਸੈਂਪਲ ਲੈ ਕੇ ਕੋਰੋਨਾ ਦੀ ਪੁਸ਼ਟੀ ਲਈ ਭੇਜੇ ਹਨ।