ਨਵੀਂ ਦਿੱਲੀ- ਦੇਸ਼ ਵਿਚ ਕੋਰੋਨਾ ਮਰੀਜ਼ਾਂ ਦੇ ਮਾਮਲੇ ਤੇਜ਼ੀ ਨਾਲ ਵੱਧਦੇ ਜਾ ਰਹੇ ਹਨ। ਬੁੱਧਵਾਰ ਨੂੰ ਕੋਵਿਡ-19 ਦੇ 22752 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦੇਸ਼ ਵਿਚ ਮਰੀਜ਼ਾਂ ਦੀ ਗਿਣਤੀ ਵਧ ਕੇ 7,42,417 ਹੋ ਗਈ ਜਦੋਂ ਕਿ ਇਸ ਬੀਮਾਰੀ ਨਾਲ 482 ਹੋਰ ਲੋਕਾਂ ਦੀ ਮੌਤ ਦੇ ਨਾਲ ਹੀ ਮਰਨ ਵਾਲਿਆਂ ਦੀ ਗਿਣਤੀ ਵਧ ਕੇ 20,642 ਹੋ ਗਈ ਹੈ । ਕੇਂਦਰੀ ਸਿਹਤ ਮੰਤਰਾਲੇ ਵੱਲੋਂ ਬੁੱਧਵਾਰ ਸਵੇਰੇ ਅੱਠ ਵਜੇ ਅਪਡੇਟ ਕੀਤੇ ਅੰਕੜਿਆਂ ਮੁਤਾਬਕ ਦੇਸ਼ ਵਿਚ ਹੁਣ ਤੱਕ ਕੋਵਿਡ-19 ਦੇ 4,56,830 ਮਰੀਜ਼ ਠੀਕ ਹੋ ਚੁੱਕੇ ਹਨ ਅਤੇ 2,64,944 ਲੋਕਾਂ ਦਾ ਇਲਾਜ ਜ਼ਾਰੀ ਹੈ। ਇੱਕ ਅਧਿਕਾਰੀ ਨੇ ਦੱਸਿਆ ਕਿ ਮਰੀਜਾਂ ਦੇ ਠੀਕ ਹੋਣ ਦੀ ਦਰ ਕਰੀਬ 61.53 ਫ਼ੀਸਦੀ ਹੈ। ਕੋਵਿਡ-19 ਦੇ ਕੁੱਲ ਪੁਸ਼ਟ ਮਾਮਲਿਆਂ ਵਿੱਚ ਵਿਦੇਸ਼ੀ ਨਾਗਰਿਕ ਵੀ ਸ਼ਾਮਿਲ ਹਨ। ਦੇਸ਼ ਵਿੱਚ ਲਗਾਤਾਰ ਛੇਵੇਂ ਦਿਨ 20,000 ਤੋਂ ਜ਼ਿਆਦਾ ਮਾਮਲੇ ਸਾਹਮਣੇ ਆਏ ਹਨ।