ਨਵੀਂ ਦਿੱਲੀ- ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ 14,313 ਨਵੇਂ ਕੋਰੋਨਾ ਮਰੀਜ਼ ਸਾਹਮਣੇ ਆਏ ਹਨ। ਜਦ ਕਿ ਇਸ ਸਮੇਂ ਦੌਰਾਨ 13,543 ਮਰੀਜ਼ ਮਹਾਂਮਾਰੀ ਤੋਂ ਠੀਕ ਹੋਏ ਹਨ। ਦੇਸ਼ ਵਿੱਚ ਕੋਰੋਨਾ ਤੋਂ ਤੰਦਰੁਸਤ ਮਰੀਜ਼ਾਂ ਦੀ ਕੁੱਲ ਗਿਣਤੀ 3.36 ਕਰੋੜ ਨੂੰ ਪਾਰ ਕਰ ਗਈ ਹੈ। ਜਦਕਿ ਰਿਕਵਰੀ ਰੇਟ 98.19 ਫੀਸਦੀ ਹੋ ਗਿਆ ਹੈ। ਕੇਰਲ ਵਿੱਚ ਕੋਰੋਨਾ ਦੇ ਮਰੀਜ਼ਾਂ ਦੀ ਮੌਤ ਦੀ ਗਿਣਤੀ ਵਿੱਚ ਅਪਡੇਟ ਹੋਣ ਕਾਰਨ ਪਿਛਲੇ 24 ਘੰਟਿਆਂ ਵਿੱਚ ਕੋਵਿਡ ਨਾਲ ਜਾਨ ਗੁਆਉਣ ਵਾਲੇ ਮਰੀਜ਼ਾਂ ਦੀ ਗਿਣਤੀ ਵਿੱਚ ਵਾਧਾ ਹੋਇਆ ਹੈ। ਦੇਸ਼ ਵਿੱਚ ਐਕਟਿਵ ਕੇਸ ਭਾਰਤ ਵਿੱਚ ਕੁੱਲ ਕੋਰੋਨਾ ਕੇਸਾਂ ਦਾ ਇੱਕ ਪ੍ਰਤੀਸ਼ਤ ਤੋਂ ਵੀ ਘੱਟ ਹਨ।