ਦਲਬੀਰ ਸਿੰਘ ਗੋਲਡੀ ਨੇ ਕਾਂਗਰਸ ’ਚ ਮੁੜ ਵਾਪਸੀ ਕਰ ਲਈ ਹੈ। ਪੰਜਾਬ ਇੰਚਾਰਜ ਭੂਪੇਸ਼ ਬਘੇਲ ਨੇ ਉਨ੍ਹਾਂ ਨੂੰ ਪਾਰਟੀ ’ਚ ਸ਼ਾਮਲ ਕਰਵਾਇਆ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੀ ਇਸ ਦੌਰਾਨ ਉਥੇ ਮੌਜੂਦ ਰਹੇ। ਦੱਸ ਦੇਈਏ ਕਿ ਗੋਲਡੀ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ’ਚ ਸ਼ਾਮਲ ਹੋ ਗਏ ਸਨ।

ਵੜਿੰਗ ਨੇ ਟਵੀਟ ਕਰਦਿਆਂ ਕਿਹਾ ਕਿ ਛੋਟੇ ਭਰਾ ਦਲਵੀਰ ਗੋਲਡੀ ਦਾ ਪਾਰਟੀ ਵਿਚ ਤਹਿ ਦਿਲੋਂ ਸਵਾਗਤ ਕਰਦਾ ਹਾਂ। ਉਹ ਅੱਜ ਰਾਸ਼ਟਰੀ ਕਾਂਗਰਸ ਦੇ ਜਨਰਲ ਸਕੱਤਰ ਅਤੇ ਪੰਜਾਬ ਦੇ ਸੂਬਾ ਇੰਚਾਰਜ ਭੂਪੇਸ਼ ਬਘੇਲ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੀ ਮੌਜੂਦਗੀ ਵਿਚ ਰਸਮੀ ਤੌਰ ‘ਤੇ ਪੰਜਾਬ ਕਾਂਗਰਸ ਵਿਚ ਸ਼ਾਮਲ ਹੋ ਗਏ ਹਨ।
ਦੱਸ ਦੇਈਏ ਕਿ ਪਿਛਲੇ ਸਾਲ ਦਲਬੀਰ ਗੋਲਡੀ ਟਿਕਟ ਨਾ ਮਿਲਣ ਤੋਂ ਨਾਰਾਜ਼ ਹੋ ਕੇ ਕਾਂਗਰਸ ਨੂੰ ਛੱਡ ਕੇ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ ਸੀ। ਉਨ੍ਹਾਂ ਕਿਹਾ ਸੀ ਕਿ ਬੜੀ ਮੁਸ਼ਕਲ ਨਾਲ ਕਾਂਗਰਸ ਪਾਰਟੀ ਵਿਚ ਜਗ੍ਹਾ ਬਣਾਈ ਪਰ ਜਿਥੇ ਮੌਕਾ ਮਿਲਿਆ ਉਥੇ ਉਨ੍ਹਾਂ ਨੂੰ ਫਿਰ ਥੱਲੇ ਚੁੱਕ ਕੇ ਮਾਰਿਆ, ਫਿਰ ਦਿਲ ਟੁੱਟ ਜਾਂਦਾ ਹੈ।