ਕਪੂਰਥਲਾ,(ਗੌਰਵ ਮੜੀਆ)- ਬਹੁਜਨ ਸਮਾਜ ਪਾਰਟੀ ਦੀ ਕੌਮੀ ਪ੍ਰਧਾਨ ਭੈਣ ਮਾਇਆਵਤੀ ਅਤੇ ਪੰਜਾਬ ਜਸਵੀਰ ਸਿੰਘ ਗੜੀ ਵੱਲੋਂ ਵਿਧਾਨ ਸਭਾ ਹਲਕਾ ਕਪੂਰਥਲਾ ਤੋਂ ਦਵਿੰਦਰ ਸਿੰਘ ਢਪੱਈ ਨੂੰ ਟਿਕਟ ਦੇਣ ਦੇ ਐਲਾਨ ਤੋਂ ਬਾਅਦ ਹਲਕੇ ਵਿੱਚ ਖੁਸ਼ੀ ਦਾ ਮਾਹੌਲ ਹੈ ਅਤੇ ਹਰ ਪਾਸੇ ਅਕਾਲੀ ਦਲ ਦੇ ਵਰਕਰ ਇੱਕ ਦੂਸਰੇ ਨੂੰ ਵਧਾਈ ਦੇ ਰਹੇ ਹਨ। ਟਿਕਟ ਮਿਲਣ ਤੇ ਬਾਗੋਬਾਗ ਹੋਏ ਹਲਕੇ ਦੇ ਸਮੂਹ ਪਾਰਟੀ ਆਗੂਆਂ ਨੇ ਕਿਹਾ ਕਿ ਬਹੁਜਨ ਸਮਾਜ ਪਾਰਟੀ ਦੀ ਹਾਈ ਕਮਾਂਡ ਵੱਲੋਂ ਦਵਿੰਦਰ ਸਿੰਘ ਢਪੱਈ ਦੀਆਂ ਪਾਰਟੀ ਪ੍ਰਤੀ ਗਤੀਵਿਧੀਆਂ ਨੂੰ ਮੁੱਖ ਰੱਖਦੇ ਹੋਏ ਉਨ੍ਹਾਂ ਨੂੰ ਹਲਕਾ ਕਪੂਰਥਲਾ ਤੋਂ ਵਿਧਾਨ ਸਭਾ ਚੋਣਾਂ 2022 ਲਈ ਬਸਪਾ ਅਕਾਲੀ ਦਲ ਦਾ ਸਾਂਝਾ ਉਮੀਦਵਾਰ ਐਲਾਨਿਆ ਗਿਆ ਹੈ।

    ਯੂਥ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਅਵੀ ਰਾਜਪੂਤ, ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਵਾਲੀਆ, ਸੀਨੀਅਰ ਮੀਤ ਪ੍ਰਧਾਨ ਸੁਖਦੇਵ ਸਿੰਘ ਕਾਦੂਪੁਰ ਨੇ ਦਵਿੰਦਰ ਸਿੰਘ ਢਪੱਈ ਨੂੰ ਵਧਾਈ ਦਿੰਦੇ ਹੋਏ ਵਿਸ਼ਵਾਸ਼ ਦਿਵਾਇਆ ਕਿ ਉਹ ਪੂਰਾ ਜ਼ੋਰ ਲਗਾਉਣਗੇ ਤੇ ਆਉਣ ਵਾਲੀਆਂ ਨੇ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਦਵਿੰਦਰ ਸਿੰਘ ਢਪੱਈ ਨੂੰ ਜਿਤਾ ਕੇ ਵਿਧਾਨ ਸਭਾ ਭੇਜਣਗੇ। ਇਸ ਮੌਕੇ ਅਵੀ ਰਾਜਪੂਤ ਨੇ ਕਿਹਾ ਕਿ ਜਦੋਂ ਤੋਂ ਪੰਜਾਬ ਵਿੱਚ ਅਕਾਲੀ ਅਤੇ ਬਸਪਾ ਦਾ ਗੱਠਜੋੜ ਹੋਇਆ ਹੈ, ਉਦੋਂ ਤੋਂ ਵਿਰੋਧੀ ਪਾਰਟੀਆਂ ਨੂੰ ਰਾਤ ਵਿੱਚ ਵੀ ਨੀਂਦ ਨਹੀਂ ਆਉਂਦੀ। ਉਨ੍ਹਾਂ ਨੂੰ ਸ਼ਾਇਦ ਇਹੀ ਡਰ ਸਤਾ ਰਿਹਾ ਹੈ ਕਿ 2022 ਦੀਆ ਚੋਣਾਂ ਵਿੱਚ ਪੰਜਾਬ ਵਿੱਚ ਅਕਾਲੀ ਦਲ-ਬਸਪਾ ਦੀ ਸਰਕਾਰ ਬਣੇਗੀ।ਜੋ ਪਿਛਲੇ ਪੰਜ ਸਾਲ ਵਿੱਚ ਪੰਜਾਬ ਦੇ ਲੋਕਾਂ ਦੇ ਨਾਲ ਪੰਜਾਬ ਦੀ ਕਾਂਗਰਸ ਸਰਕਾਰ ਨੇ ਕੀਤਾ ਹੈ, ਉਸਦਾ ਬਦਲਾ ਲਿਆ ਜਾਵੇਗਾ।ਇਸ ਮੌਕੇ ਅਕਾਲੀ ਵਰਕਰਾਂ ਨੇ ਇੱਕ ਦੂਜੇ ਦਾ ਮੁੰਹ ਮਿੱਠਾ ਕਰਵਾਇਆ।ਇਸ ਮੌਕੇ ਅਸ਼ੋਕ ਕੁਮਾਰ,ਮਨਜੀਤ ਸਿੰਘ ਕਾਲਾ,ਅਮਰ ਬਸਰਾ,ਕੁਲਦੀਪਕ ਧੀਰ,ਲਾਡੀ,ਦੀਪਕ ਬਿਸ਼ਟ,ਸੁਮੀਤ ਕਪੂਰ,ਸੈਂਡੀ,ਰਿੱਕੀ ਆਦਿ ਹਾਜ਼ਰ ਸਨ।