ਸੋਮਵਾਰ ਨੂੰ ਸ਼ਹਿਰ ਦੇ ਸੈਕਟਰ-26 ਟਿੰਬਰ ਮਾਰਕੀਟ ਵਿੱਚ ਉਸ ਵੇਲੇ ਸਨਸਨੀ ਫੈਲ ਗਈ ਜਦੋਂ ਕੁਝ ਬਦਮਾਸ਼ਾਂ ਨੇ ਇੱਕ ਨੌਜਵਾਨ ਨੂੰ ਘੇਰ ਕੇ ਉਸ ਨੂੰ ਗੋਲੀਆਂ ਨਾਲ ਭੁੰਨ ਦਿੱਤਾ। ਦੱਸਿਆਜਾ ਰਿਹਾ ਹੈ ਕਿ ਨੌਜਵਾਨ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਹਮਲਾਵਰਾਂ ਨੇ ਕਾਫੀ ਦੇਰ ਤੱਕ ਨੌਜਵਾਨ ਦ ਪਿੱਛਾ ਕੀਤਾ, ਫੇਰ ਆਪਣੀ ਗੱਡੀ ਅੱਗੇ ਕੱਢ ਕੇ ਨੌਜਵਾਨ ਨੂੰ ਘੇਰ ਲਿਆ ਤੇ ਉਸ ਦੀ ਗੱਡੀ ਰੋਕ ਦਿੱਤੀ। ਇਸ ਮਗਰੋਂ ਉਨ੍ਹਾਂ ਨੇ ਉਸ ਉਪਰ 5 ਰਾਊਂਡ ਫਾਇਰ ਕੀਤੇ। ਨੌਜਵਾਨ ਦ ਛਾਤੀ ਵਿਚ ਵੀ ਇੱਕ ਗੋਲੀ ਲੱਗੀ। ਇਸ ਮਗਰੋਂ ਦੋਸ਼ੀ ਮੌਕੇ ਤੋਂ ਫਰਾਰ ਹੋ ਗਏ। ਪੀੜਤ ਨੂੰ ਗੰਭੀਰ ਹਾਲਤ ਵਿਚ ਪੀਜੀਆਈ ਵਿਚ ਭਰਤੀ ਕਰਾਇਆ ਗਿਆ, ਜਿਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਇੰਦਰਪ੍ਰੀਤ ਵਜੋਂ ਹੋਈ ਹੈ। ਚਸ਼ਮਦੀਦਾਂ ਮੁਤਾਬਕ ਕਈ ਗੋਲੀਆਂ ਚੱਲੀਆਂ, ਜਿਸ ਨਾਲ ਇਲਾਕੇ ਵਿੱਚ ਦਹਿਸ਼ਤ ਫੈਲ ਗਈ। ਘਟਨਾ ਦੀ ਜਾਣਕਾਰੀ ਮਿਲਦੇ ਹੀ ਭਾਰੀ ਪੁਲਿਸ ਫੋਰਸ ਮੌਕੇ ‘ਤੇ ਪਹੁੰਚੀ ਅਤੇ ਸਥਿਤੀ ਨੂੰ ਕਾਬੂ ਵਿੱਚ ਕਰ ਲਿਆ। ਪੁਲਿਸ ਨੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਲਾਕੇ ਨੂੰ ਘੇਰ ਲਿਆ ਗਿਆ ਹੈ ਅਤੇ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ। ਪੂਰੇ ਚੰਡੀਗੜ੍ਹ ਵਿਚ ਅਲਰਟ ਹੈ। ਪੁਲਿਸ ਦਾ ਕਹਿਣਾ ਹੈ ਕਿ ਗੋਲੀਬਾਰੀ ਤੋਂ ਬਾਅਦ ਦੋਸ਼ੀ ਮੌਕੇ ਤੋਂ ਭੱਜ ਗਏ। ਪੁਲਿਸ ਨੇ ਇਲਾਕੇ ਦੀ ਨਾਕਾਬੰਦੀ ਕਰ ਦਿੱਤੀ ਹੈ ਅਤੇ ਹਮਲਾਵਰਾਂ ਦੀ ਭਾਲ ਕੀਤੀ ਜਾ ਰਹੀ ਹੈ। ਪੀੜਤ ਦਾ ਨਾਮ ਇੰਦਰਪ੍ਰੀਤ ਸਿੰਘ ਉਰਫ਼ ਪੈਰੀ ਹੈ, ਜੋ ਸੈਕਟਰ 33, ਚੰਡੀਗੜ੍ਹ ਵਿੱਚ ਰਹਿੰਦਾ ਹੈ। ਉਸਦਾ ਅਪਰਾਧਿਕ ਰਿਕਾਰਡ ਹੈ, ਉਸਦੇ ਖਿਲਾਫ 12 ਅਪਰਾਧਿਕ ਮਾਮਲੇ ਦਰਜ ਹਨ। ਪੁਲਿਸ ਜਾਂਚ ਤੋਂ ਪਤਾ ਲੱਗਾ ਹੈ ਕਿ ਮ੍ਰਿਤਕ ਇੰਦਰਪ੍ਰੀਤ ਪੰਜਾਬ ਯੂਨੀਵਰਸਿਟੀ ਦੀਆਂ ਚੋਣਾਂ ਵਿੱਚ ਵੀ ਬਹੁਤ ਸਰਗਰਮ ਸੀ। ਇੰਦਰਪ੍ਰੀਤ ਦਾ ਵਿਆਹ ਪਿਛਲੇ ਮਹੀਨੇ ਹੋਇਆ ਸੀ, ਜਿਸ ਵਿੱਚ ਸਿਆਸੀ ਅਤੇ ਉਦਯੋਗਿਕ ਖੇਤਰਾਂ ਦੀਆਂ ਪ੍ਰਮੁੱਖ ਹਸਤੀਆਂ ਨੇ ਸ਼ਿਰਕਤ ਕੀਤੀ ਸੀ। ਘਟਨਾ ਤੋਂ ਬਾਅਦ ਪੁਲਿਸ ਨੇ ਚੰਡੀਗੜ੍ਹ ਅਤੇ ਸ਼ਹਿਰ ਦੀ ਸਰਹੱਦ ਨੂੰ ਸੀਲ ਕਰ ਦਿੱਤਾ ਹੈ। ਪੁਲਿਸ ਮੋਹਾਲੀ ਅਤੇ ਪੰਚਕੂਲਾ ਸਰਹੱਦਾਂ ਦੀ ਨਿਗਰਾਨੀ ਕਰ ਰਹੀ ਹੈ। ਪੁਲਿਸ ਮੁਲਜ਼ਮਾਂ ਦੀ ਪਛਾਣ ਕਰਨ ਲਈ ਨੇੜਲੇ ਸੀਸੀਟੀਵੀ ਕੈਮਰਿਆਂ ਨੂੰ ਵੀ ਸਕੈਨ ਕਰ ਰਹੀ ਹੈ।