Skip to content
ਪਾਕਿਸਤਾਨ ਤੋਂ ਇੱਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇੱਕ ਹੀ ਪਰਿਵਾਰ ਦੇ 11 ਲੋਕਾਂ ਦੀਆਂ ਲਾਸ਼ਾਂ ਉਨ੍ਹਾਂ ਦੇ ਘਰ ਵਿੱਚੋਂ ਮਿਲੀਆਂ ਹਨ। ਘਟਨਾ ਤੋਂ ਬਾਅਦ ਆਸਪਾਸ ਦੇ ਇਲਾਕਿਆਂ ‘ਚ ਦਹਿਸ਼ਤ ਦਾ ਮਾਹੌਲ ਹੈ। ਸੂਚਨਾ ਤੋਂ ਬਾਅਦ ਮੌਕੇ ‘ਤੇ ਪਹੁੰਚੀ ਪੁਲਸ ਵੀ ਨਜ਼ਾਰਾ ਦੇਖ ਕੇ ਹੈਰਾਨ ਰਹਿ ਗਈ।
ਪਾਕਿਸਤਾਨ ’ਚ ਇੱਕ ਘਰੋਂ ਮਿਲੀਆਂ 11 ਲਾਸ਼ਾਂ
ਜਾਣਕਾਰੀ ਮੁਤਾਬਕ ਮਾਮਲਾ ਖੈਬਰ ਪਖਤੂਨਖਵਾ ਸੂਬੇ ਦਾ ਹੈ। ਜਾਂਚ ਦੌਰਾਨ ਪੁਲੀਸ ਨੇ ਖ਼ਦਸ਼ਾ ਪ੍ਰਗਟਾਇਆ ਹੈ ਕਿ ਘਰੇਲੂ ਝਗੜੇ ਕਾਰਨ ਘਰ ਦੇ ਸਾਰੇ ਵਿਅਕਤੀਆਂ ਨੇ ਜ਼ਹਿਰ ਖਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮਰਨ ਵਾਲਿਆਂ ਵਿੱਚ ਦੋ ਔਰਤਾਂ ਅਤੇ ਦੋ ਬੱਚੇ ਵੀ ਸ਼ਾਮਲ ਹਨ। ਫਿਲਹਾਲ ਪੁਲਸ ਨੇ ਪੂਰੇ ਘਰ ਨੂੰ ਸੀਲ ਕਰ ਦਿੱਤਾ ਹੈ ਅਤੇ ਮਾਮਲੇ ਦੀ ਜਾਂਚ ‘ਚ ਕੀਤੀ ਜਾ ਰਹੀ ਹੈ।
ਦੋ ਦਿਨ ਪਹਿਲਾਂ ਹੋਇਆ ਸੀ ਆਪਸੀ ਝਗੜਾ’
ਪੁਲਿਸ ਨੂੰ ਸ਼ੱਕ ਹੈ ਕਿ ਦੋ ਦਿਨ ਪਹਿਲਾਂ ਆਪਸੀ ਝਗੜਾ ਹੋਇਆ ਸੀ। ਜਿਸ ਤੋਂ ਬਾਅਦ ਘਰ ਦੇ 11 ਲੋਕਾਂ ਨੇ ਜ਼ਹਿਰ ਖਾ ਕੇ ਮੌਤ ਨੂੰ ਗਲੇ ਲਗਾ ਲਿਆ।
ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰ ਦੇ ਇਕ ਮੈਂਬਰ ਨੇ ਦੋ ਦਿਨ ਪਹਿਲਾਂ ਵਜ਼ੀਰਿਸਤਾਨ ਤੋਂ ਖਾਣਾ ਖਰੀਦਿਆ ਸੀ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
Post Views: 2,434
Related