ਜਲੰਧਰ (ਅਰਸ਼ਦੀਪ ਸਿੰਘ ਕਾਲੜਾ): ਅੱਜ ਇੱਕ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ, ਜਿਸ ਨਾਲ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ। ਚੋਪੜਾ ਕਲੋਨੀ, ਬਸਤੀ ਸ਼ੇਖ ਨਿਵਾਸੀ ਸਤਿਕਾਰਯੋਗ ਅਜੀਤ ਕਥੂਰੀਆ ਉਰਫ਼ ਬਿੱਟੂ ਕਥੂਰੀਆ ਜੀ ਦਾ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ। ਉਨ੍ਹਾਂ ਦੇ ਅਚਾਨਕ ਵਿਛੋੜੇ ਦੀ ਖ਼ਬਰ ਨਾਲ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ, ਦੋਸਤਾਂ ਅਤੇ ਜਾਣ-ਪਛਾਣ ਵਾਲਿਆਂ ਵਿੱਚ ਡੂੰਘਾ ਦੁੱਖ ਪਾਇਆ ਜਾ ਰਿਹਾ ਹੈ।

ਬਿੱਟੂ ਕਥੂਰੀਆ ਜੀ ਨੂੰ ਜਾਣਨ ਵਾਲਿਆਂ ਅਨੁਸਾਰ ਉਹ ਬਹੁਤ ਹੀ ਨੇਕ ਸੁਭਾਅ, ਮਿਲਣਸਾਰ ਅਤੇ ਨਿਮਰ ਇਨਸਾਨ ਸਨ। ਉਨ੍ਹਾਂ ਦੇ ਅਚਾਨਕ ਚਲੇ ਜਾਣ ਨਾਲ ਪਰਿਵਾਰ ਅਤੇ ਇਲਾਕੇ ਦੇ ਲੋਕਾਂ ਨੂੰ ਵੱਡਾ ਸਦਮਾ ਪਹੁੰਚਿਆ ਹੈ।

ਇਸ ਦੁੱਖ ਦੀ ਘੜੀ ਵਿੱਚ ਸ. ਮਨਜੀਤ ਸਿੰਘ ਟੀਟੂ ਜੀ ਵੱਲੋਂ ਬਿੱਟੂ ਕਥੂਰੀਆ ਜੀ ਦੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਉਨ੍ਹਾਂ ਨੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਬਿੱਟੂ ਜੀ ਇੱਕ ਬਹੁਤ ਹੀ ਨੇਕ ਅਤੇ ਚੰਗੇ ਸੁਭਾਅ ਵਾਲੇ ਇਨਸਾਨ ਸਨ ਅਤੇ ਉਨ੍ਹਾਂ ਦਾ ਇਸ ਤਰ੍ਹਾਂ ਅਚਾਨਕ ਵਿਛੋੜਾ ਪਰਿਵਾਰ ਅਤੇ ਸਮਾਜ ਲਈ ਵੱਡਾ ਘਾਟਾ ਹੈ।

ਸ. ਮਨਜੀਤ ਸਿੰਘ ਟੀਟੂ ਜੀ ਨੇ ਵਾਹਿਗੁਰੂ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ ਅਤੇ ਦੁਖੀ ਪਰਿਵਾਰਕ ਮੈਂਬਰਾਂ ਤੇ ਸਾਕ-ਸਬੰਧੀਆਂ ਨੂੰ ਇਸ ਅਸਹਿ ਦੁੱਖ ਨੂੰ ਸਹਿਣ ਦਾ ਬਲ ਪ੍ਰਦਾਨ ਕਰਨ।

ਜਾਣਕਾਰੀ ਅਨੁਸਾਰ ਬਿੱਟੂ ਕਥੂਰੀਆ ਜੀ ਦੀ ਅੰਤਿਮ ਯਾਤਰਾ ਭਲਕੇ ਸਵੇਰੇ 11 ਵਜੇ ਉਨ੍ਹਾਂ ਦੇ ਨਿਵਾਸ ਸਥਾਨ ਚੋਪੜਾ ਕਲੋਨੀ, ਬਸਤੀ ਸ਼ੇਖ ਤੋਂ ਰਵਾਨਾ ਹੋਵੇਗੀ। ਇਸ ਉਪਰੰਤ ਘਾਹ ਮੰਡੀ ਸ਼ਮਸ਼ਾਨ ਘਾਟ ਵਿਖੇ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ।

ਪਰਿਵਾਰਕ ਮੈਂਬਰਾਂ ਅਤੇ ਸਾਕ-ਸੰਬੰਧੀਆਂ ਵੱਲੋਂ ਇਲਾਕਾ ਨਿਵਾਸੀਆਂ ਨੂੰ ਅੰਤਿਮ ਯਾਤਰਾ ਵਿੱਚ ਸ਼ਾਮਲ ਹੋ ਕੇ ਵਿਛੜੀ ਰੂਹ ਨੂੰ ਸ਼ਰਧਾਂਜਲੀ ਦੇਣ ਦੀ ਅਪੀਲ ਕੀਤੀ ਗਈ ਹੈ। ਬਿੱਟੂ ਕਥੂਰੀਆ ਜੀ ਦੇ ਦੇਹਾਂਤ ਨਾਲ ਪਰਿਵਾਰ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।