ਜਲੰਧਰ ਛਾਉਣੀ(ਵਿਕੀ ਸੂਰੀ) – ਥਾਣਾ ਛਾਉਣੀ ਦੇ ਅਧੀਨ ਆਉਂਦੇ ਦੀਪ ਨਗਰ ਵਿਖੇ ਸਥਿਤ ਅਜੀਤ ਪੈਲੇਸ ਦੇ ਬਾਹਰ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਨਾਲ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ। ਪੁਲਸ ਵਲੋਂ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਸਿਵਲ ਹਸਪਤਾਲ ‘ਚ ਪਛਾਣ ਲਈ ਰੱਖਵਾ ਦਿੱਤਾ ਗਿਆ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਅਜਾਇਬ ਸਿੰਘ ਨੇ ਦੱਸਿਆ ਕਿ ਮ੍ਰਿਤਕ ਵਿਅਕਤੀ ਦੀ ਉਮਰ ਕਰੀਬ 35 ਸਾਲ ਲੱਗ ਰਹੀ ਹੈ।