ਗੁਰਦਾਸਪੁਰ(ਰੋਹਿਤ ਗੁਪਤਾ)- ਗੁਰਦਾਸਪੁਰ ਦੇ ਵਿਚ ਇਕ ਵਾਰ ਫਿਰ ਤੋਂ ਗੋਲੀਆਂ ਚੱਲੀਆਂ ਹਨ। ਦੱਸ ਦੇਈਏ ਕਿ ਫਤਿਹਗਡ਼੍ਹ ਚੂਡ਼ੀਆਂ ਵਿਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਮੋਟਰਸਾਈਕਲ ਤੇ ਆਏ ਦੋ ਅਣਪਛਾਤੇ ਨੌਜਵਾਨਾਂ ਨੇ ਇਕ ਵਿਅਕਤੀ ਨੂੰ ਗੋਲੀਆਂ ਮਾਰ ਕੇ ਜ਼ਖ਼ਮੀ ਕਰ ਦਿੱਤਾ ਅਤੇ ਇਹ ਸਾਰੀ ਘਟਨਾ ਉਥੇ ਲੱਗੇ ਸੀਸੀਟੀਵੀ ਕੈਮਰੇ ਵਿੱਚ ਵੀ ਕੈਦ ਹੋ ਗਈ ਹੈ।

    ਇਸ ਸਬੰਧੀ ਜਾਣਕਾਰੀ ਦਿੰਦਿਆਂ ਸਥਾਨਕ ਨਿਵਾਸੀਆਂ ਨੇ ਦੱਸਿਆ ਕਿ ਸਤਨਾਮ ਸਿੰਘ ਉਰਫ਼ ਸੱਤੂ ਨਾਮ ਦਾ ਨੌਜਵਾਨ ਆਪਣੀ ਗੱਡੀ ਵਿਚ ਬੈਠ ਰਿਹਾ ਸੀ ਇਸ ਦੌਰਾਨ ਮੋਟਰਸਾਈਕਲ ਤੇ ਆਏ ਦੋ ਨੌਜਵਾਨਾਂ ਨੇ ਉਸਦੇ ਉੱਪਰ ਫਾਇਰਿੰਗ ਕਰ ਦਿੱਤੀ। ਜਿਸ ਵਿਚ ਸਤਨਾਮ ਸਿੰਘ ਉਰਫ ਸੱਤੂ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ। ਜਿਸ ਨੂੰ ਇਲਾਜ ਦੇ ਲਈ ਅੰਮ੍ਰਿਤਸਰ ਰੈਫਰ ਕੀਤਾ ਗਿਆ ਜਿੱਥੇ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ ਹੈ। ਫਿਲਹਾਲ ਪੁਲਸ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।