ਅਬੋਹਰ ਦੇ ਪਿੰਡ ਰਾਜਪੁਰਾ ਦੇ ਵਸਨੀਕ ਅਤੇ ਇੱਕ ਬੱਚੇ ਦੇ ਪਿਤਾ ਦੀ ਜ਼ਿਆਦਾ ਸ਼ਰਾਬ ਪੀਣ ਕਾਰਨ ਮੌਤ ਹੋ ਗਈ। ਬੁੱਧਵਾਰ ਨੂੰ ਉਸ ਦੀ ਸਿਹਤ ਵਿਗੜਨ ‘ਤੇ ਉਸ ਨੂੰ ਅਬੋਹਰ ਦੇ ਹਸਪਤਾਲ ਲਿਆਂਦਾ ਗਿਆ, ਜਿਥੋਂ ਉਸ ਨੂੰ ਉੱਚ ਕੇਂਦਰ ਰੈਫਰ ਕਰ ਦਿਤਾ ਗਿਆ ਅਤੇ ਦੇਰ ਸ਼ਾਮ ਸ਼੍ਰੀਗੰਗਾਨਗਰ ਦੇ ਹਸਪਤਾਲ ‘ਚ ਉਸ ਦੀ ਮੌਤ ਹੋ ਗਈ। ਇਧਰ ਥਾਣਾ ਬਹਾਵਲਾ ਪੁਲਿਸ ਨੇ ਮ੍ਰਿਤਕ ਦੀ ਪਤਨੀ ਚਰਨਜੀਤ ਕੌਰ ਦੇ ਬਿਆਨਾਂ ’ਤੇ ਧਾਰਾ 174 ਤਹਿਤ ਕਾਰਵਾਈ ਕਰਦਿਆਂ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿਤੀ ਹੈ।

    ਪ੍ਰਾਪਤ ਜਾਣਕਾਰੀ ਅਨੁਸਾਰ 45 ਸਾਲਾ ਸ਼ਿਵਚਰਨ ਪੁੱਤਰ ਸੁਰਜੀਤ ਸਿੰਘ ਨੇ ਕੱਲ੍ਹ ਦੁਪਹਿਰ ਸਮੇਂ ਜ਼ਿਆਦਾ ਸ਼ਰਾਬ ਪੀ ਲਈ ਸੀ, ਜਿਸ ਕਾਰਨ ਉਸ ਦੀ ਸਿਹਤ ਵਿਗੜ ਗਈ ਸੀ। ਪਰਿਵਾਰ ਵਾਲੇ ਉਸ ਨੂੰ ਇਲਾਜ ਲਈ ਹਸਪਤਾਲ ਲੈ ਆਏ। ਦੁਪਹਿਰ ਬਾਅਦ ਜਦੋਂ ਸ਼ਿਵਚਰਨ ਦੀ ਹਾਲਤ ‘ਚ ਸੁਧਾਰ ਨਾ ਹੋਇਆ ਤਾਂ ਉਸ ਨੂੰ ਉੱਚ ਕੇਂਦਰ ‘ਚ ਰੈਫਰ ਕਰ ਦਿੱਤਾ ਗਿਆ। ਸ਼ਿਵਚਰਨ ਦੀ ਦੇਰ ਸ਼ਾਮ ਸ੍ਰੀ ਗੰਗਾਨਗਰ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ।ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਸ਼ਿਵਚਰਨ ਪਿਛਲੇ ਚਾਰ ਸਾਲਾਂ ਤੋਂ ਨਸ਼ੇ ਦਾ ਸੇਵਨ ਕਰ ਰਿਹਾ ਸੀ। ਉਹ ਦਿਨ-ਰਾਤ ਸ਼ਰਾਬ ਪੀਂਦਾ ਰਹਿੰਦਾ ਸੀ। ਇਸ ਕਾਰਨ ਉਸ ਨੇ ਆਪਣੀ ਜ਼ਮੀਨ ਵੀ ਠੇਕੇ ’ਤੇ ਦੇ ਦਿੱਤੀ ਸੀ। ਪਰਿਵਾਰਕ ਮੈਂਬਰਾਂ ਅਨੁਸਾਰ ਸ਼ਿਵਚਰਨ ਦੇ ਪਿਤਾ ਅਤੇ ਭਰਾ ਦੀ ਵੀ ਕਈ ਸਾਲ ਪਹਿਲਾਂ ਸ਼ਰਾਬ ਦੇ ਨਸ਼ੇ ਕਾਰਨ ਮੌਤ ਹੋ ਗਈ ਸੀ।