ਅਮਰੀਕਾ ਵਿਚ ਭਾਰਤੀ ਵਿਦਿਆਰਥੀਆਂ ਦੀਆਂ ਮੌਤਾਂ ਦੇ ਮਾਮਲੇ ਰੁਕਣ ਦਾ ਨਾਮ ਨਹੀਂ ਲੈ ਰਹੇ ਹਨ ਅਤੇ ਹੁਣ ਓਹੀਓ ਸੂਬੇ ਵਿਚ ਇਕ ਭਾਰਤੀ ਵਿਦਿਆਰਥੀ ਦੀ ਮੌਤ ਹੋ ਗਈ ਹੈ ਅਤੇ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਨਿਊਯਾਰਕ ਵਿਚ ਭਾਰਤ ਦੇ ਕੌਂਸਲੇਟ ਜਨਰਲ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿਤੀ।

    ਨਿਊਯਾਰਕ ਵਿਚ ਭਾਰਤ ਦੇ ਕੌਂਸਲ ਜਨਰਲ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਇਕ ਪੋਸਟ ਵਿਚ ਕਿਹਾ, “ਕਲੀਵਲੈਂਡ, ਓਹੀਓ ਵਿਚ ਭਾਰਤੀ ਵਿਦਿਆਰਥੀ ਉਮਾ ਸੱਤਿਆ ਸਾਈਂ ਦੀ ਮੰਦਭਾਗੀ ਮੌਤ ਤੋਂ ਬਹੁਤ ਦੁਖੀ ਹਾਂ।”

    ਦੂਤਾਵਾਸ ਨੇ ਕਿਹਾ ਕਿ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਭਾਰਤ ਵਿਚ ਪਰਿਵਾਰ ਦੇ ਸੰਪਰਕ ਵਿਚ ਹੈ। ਇਸ ਵਿਚ ਕਿਹਾ ਗਿਆ ਹੈ, “ਵਿਦਿਆਰਥੀ ਦੀ ਲਾਸ਼ ਨੂੰ ਜਲਦੀ ਤੋਂ ਜਲਦੀ ਭਾਰਤ ਭੇਜਣ ਸਮੇਤ ਹਰ ਸੰਭਵ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ।”