Skip to content
6 ਮਹੀਨੇ ਪਹਿਲਾਂ ਕੈਨੇਡਾ ਗਏ ਮਾਪਿਆਂ ਦੇ ਇਕਲੌਤੇ ਪੁੱਤ ਦੀ ਅਚਾਨਕ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਡਾਕਟਰ ਉਪਿੰਦਰ ਸਿੰਘ ਭੱਲਾ (39) ਸ੍ਰੀ ਮੁਕਤਸਰ ਸਾਹਿਬ ਦੇ ਹਲਕਾ ਗਿੱਦੜਬਾਹਾ ਦੇ ਸੈਂਟਰਲ ਬੈਂਕ ਆਫ ਇੰਡੀਆ ਦੇ ਡੀ.ਜੀ.ਐੱਮ. (ਰਿਟਾਇਰਡ) ਐੱਸ.ਐੱਸ. ਭੱਲਾ ਜ਼ੀਰਕਪੁਰ ਨਿਵਾਸੀ ਦਾ ਇਕਲੌਤਾ ਪੁੱਤਰ ਸੀ।
ਉਹ ਕਰੀਬ 6 ਮਹੀਨੇ ਪਹਿਲਾਂ ਹੀ ਅਪਣੀ ਪਤਨੀ ਤੇ ਪੁੱਤਰ ਨਾਲ ਕੈਨੇਡਾ ਗਿਆ ਸੀ ਪਰ ਕਿਸਮਤ ਨੂੰ ਕੁੱਝ ਹੋਰ ਹੀ ਮਨਜ਼ੂਰ ਸੀ। ਇਸ ਖ਼ਬਰ ਤੋਂ ਬਾਅਦ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ।
Post Views: 2,396
Related