ਪੰਜਾਬ ਤੋਂ ਬਹੁਤ ਵੱਡੀ ਗਿਣਤੀ ਵਿੱਚ ਨੌਜਵਾਨ ਵਿਦੇਸ਼ਾਂ ਵਿਚ ਰੋਜ਼ੀ-ਰੋਟੀ ਕਮਾਉਣ ਜਾਂ ਪੜ੍ਹਾਈ ਕਰਨ ਲਈ ਜਾਂਦੇ ਹਨ ਪਰ ਕਈ ਵਾਰ ਉਨ੍ਹਾਂ ਨਾਲ ਅਜਿਹਾ ਹਾਦਸਾ ਵਾਪਰ ਜਾਂਦਾ ਹੈ ਜਿਸ ਕਾਰਨ ਉਨ੍ਹਾਂ ਦੇ ਸੁਪਨੇ ਜਿਉਂ ਦੇ ਤਿਉਂ ਹੀ ਰਹਿ ਜਾਂਦੇ ਹਨ। ਇਨ੍ਹਾਂ ਸਭ ਦੇ ਦਰਮਿਆਨ ਇੱਕ ਮੰਦਭਾਗੀ ਖਬਰ ਅਮਰੀਕਾ ਤੋਂ ਸਾਹਮਣੇ ਆਈ ਹੈ, ਜਿੱਥੇ ਗੰਭੀਰ ਬੀਮਾਰੀ ਤੋਂ ਜੂਝ ਰਹੇ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ।ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਦੀ ਪਛਾਣ ਬਲਾਕ ਨਡਾਲਾ ਦੇ ਪਿੰਡ ਤਲਵੰਡੀ ਪੁਰਦਲ ਦੇ ਰਣਜੀਤ ਸਿੰਘ ਪੁੱਤਰ ਸਤਨਾਮ ਸਿੰਘ ਵਜੋਂ ਹੋਈ ਹੈ। ਉਹ 8 ਮਹੀਨੇ ਪਹਿਲਾਂ ਹੀ ਅਮਰੀਕਾ ਗਿਆ ਸੀ। ਜਿੱਥੇ ਜਾ ਕੇ ਉਸ ਨੂੰ ਕੈਂਸਰ ਵਰਗੀ ਨਾ ਮੁਰਾਦ ਬੀਮਾਰੀ ਨੇ ਘੇਰ ਲਿਆ। ਜਿੱਥੇ ਹਸਪਤਾਲ ਵਿੱਚ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।