ਇਸ ਤੋਂ ਇਲਾਵਾ ਪੰਜਾਬ ਵਿੱਚ ਨਵੀਂ ਆਬਕਾਰੀ ਨੀਤੀ ਨੂੰ ਮਨਜ਼ੂਰੀ ਦਿੱਤੀ ਗਈ ਹੈ। ਹਰਪਾਲ ਚੀਮਾ ਨੇ ਕਿਹਾ ਕਿ ਇਸ ਸਾਲ ਈ ਟੈਂਡਰਿੰਗ ਕਰਾਂਗੇ। ਉਨ੍ਹਾਂ ਕਿਹਾ ਕਿ ਇਸ ਸਾਲ 11,020 ਕਰੋੜ ਰੁਪਏ ਦਾ ਟਾਰਗੇਟ ਹੈ। ਉਨ੍ਹਾਂ ਜਾਣਕਾਰੀ ਦਿੰਦਿਆਂ ਕਿਹਾ ਕਿ ਐਕਸਾਈਜ਼ ਪਾਲਿਸੀ ਜ਼ਰੀਏ ਸਰਕਾਰ ਦੀ ਆਮਦਨ ਵਧੀ ਹੈ। ਉਨ੍ਹਾਂ ਦੱਸਿਆ 2024-25 ‘ਚ ਸ਼ਰਾਬ ਤੋਂ ‘ਆਪ’ ਸਰਕਾਰ ਨੇ 10,200 ਕਰੋੜ ਦੀ ਕਮਾਈ ਕੀਤੀ ਹੈ। ਹਰਪਾਲ ਚੀਮਾ ਨੇ ਆਖਿਆ ਕਿ ਅਕਾਲੀ-ਕਾਂਗਰਸ ਦੀਆਂ ਸਰਕਾਰਾਂ ਵੇਲੇ ਸ਼ਰਾਬ ਤੋਂ ਰੈਵੇਨਿਊ 6100 ਕਰੋੜ ਸਲਾਨਾ ਸੀ। ਉਨ੍ਹਾਂ ਕਿਹਾ ਕਿ ਐਕਸਾਈਜ਼ ਪਾਲਿਸੀ ਜ਼ਰੀਏ ਸਰਕਾਰ ਦੀ ਆਮਦਨ ਵਧੀ ਹੈ। ਇਸ ਪਾਲਿਸੀ ਤਹਿਤ 207 ਗਰੁੱਪ ਹੋਣਗੇ। ਦੇਸੀ ਸ਼ਰਾਬ ਦਾ ਕੋਟਾ 3 ਫੀਸਦ ਵਧਾਇਆ ਗਿਆ ਹੈ।ਇਸ ਤੋਂ ਇਲਾਵਾ ਵਿੱਤ ਮੰਤਰੀ ਨੇ ਦੱਸਿਆ ਕਿ ਪੰਜਾਬ ‘ਚ ਨਵਾਂ ਬੌਟਲਿੰਗ ਪਲਾਂਟ ਲੱਗੇਗਾ। ਸ਼ਰਾਬ ‘ਤੇ ਕਾਓ ਸੈੱਸ ਵੀ ਵਧਾਇਆ ਗਿਆ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਨਵੇਂ ਆਬਕਾਰੀ ਪੁਲਿਸ ਸਟੇਸ਼ਨ ਸਥਾਪਿਤ ਕੀਤੇ ਜਾਣਗੇ। ਪੰਜਾਬ ‘ਚ ਬੀਅਰ ਸ਼ੌਪਸ ਵਧਣਗੀਆਂ। ਹਰਪਾਲ ਚੀਮਾ ਨੇ ਕਿਹਾ ਕਿ ਪੰਜਾਬ ਦੇ ਨੌਜਵਾਨ ਬੀਅਰ ਨੂੰ ਜ਼ਿਆਦਾ ਪਸੰਦ ਕਰਦੇ ਹਨ।
