
Skip to content

ਜਲੰਧਰ : ਸ਼ਹਿਰ ਦੇ ਪ੍ਰਸਿੱਧ ਵਪਾਰੀ ਅਤੇ ਸਾਬਕਾ ਮੇਅਰ ਦੇ ਜੀਜਾ ਜੀ ਸ਼੍ਰੀ ਸੁਰਿੰਦਰ ਛਾਬੜਾ ਜੀ ਦੇ ਦੇਹਾਂਤ ਦੀ ਖ਼ਬਰ ਨਾਲ ਸ਼ਹਿਰ ਵਿੱਚ ਸੋਗ ਦੀ ਲਹਿਰ ਦੌੜ ਗਈ। ਉਨ੍ਹਾਂ ਦੇ ਅਚਾਨਕ ਵਿਛੋੜੇ ‘ਤੇ ਵਾਰਡ ਨੰਬਰ 50 ਦੇ ਕੌਂਸਲਰ ਅਤੇ ਵਿਰੋਧੀ ਧਿਰ ਦੇ ਨੇਤਾ ਸਰਦਾਰ ਮਨਜੀਤ ਸਿੰਘ ਟੀਟੂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਮਨਜੀਤ ਸਿੰਘ ਟੀਟੂ ਨੇ ਕਿਹਾ ਕਿ ਸ਼੍ਰੀ ਸੁਰਿੰਦਰ ਛਾਬੜਾ ਇਕ ਨੇਕ ਦਿਲ, ਮਿਲਣਸਾਰ ਅਤੇ ਸਮਾਜ ਸੇਵੀ ਵਿਅਕਤੀ ਸਨ, ਜਿਨ੍ਹਾਂ ਨੇ ਆਪਣੀ ਜ਼ਿੰਦਗੀ ਦੌਰਾਨ ਹਰ ਵਰਗ ਨਾਲ ਪਿਆਰ ਅਤੇ ਸਤਿਕਾਰ ਨਾਲ ਨਿਭਾਇਆ। ਉਨ੍ਹਾਂ ਦੇ ਦੇਹਾਂਤ ਨਾਲ ਪਰਿਵਾਰ ਨੂੰ ਹੀ ਨਹੀਂ ਸਗੋਂ ਸਮਾਜ ਨੂੰ ਵੀ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।
ਉਨ੍ਹਾਂ ਨੇ ਖਾਸ ਤੌਰ ‘ਤੇ ਉਨ੍ਹਾਂ ਦੇ ਪੁੱਤਰ ਅਕਸ਼ੇ ਛਾਬੜਾ ਅਤੇ ਸਮੂਹ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਇਸ ਮੁਸ਼ਕਲ ਘੜੀ ਵਿੱਚ ਉਹ ਪਰਿਵਾਰ ਦੇ ਨਾਲ ਖੜ੍ਹੇ ਹਨ। ਟੀਟੂ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ ਅਤੇ ਪਰਿਵਾਰ ਨੂੰ ਇਹ ਅਸਹਿਣਯੋਗ ਦੁੱਖ ਸਹਿਣ ਦੀ ਤਾਕਤ ਦੇਣ।
ਸ਼੍ਰੀ ਸੁਰਿੰਦਰ ਛਾਬੜਾ ਜੀ ਦਾ ਅੰਤਿਮ ਸੰਸਕਾਰ 12 ਮਈ 2026 ਨੂੰ ਸਵੇਰੇ 11:00 ਵਜੇ ਹਰਨਾਮ ਦਾਸ ਪੁਰਾ, ਜਲੰਧਰ ਸਿਟੀ ਵਿਖੇ ਕੀਤਾ ਜਾਵੇਗਾ।
Related