ਦਿੱਲੀ ਦੇ ਕਰੋਲ ਬਾਗ ਇਲਾਕੇ ਵਿੱਚ ਇੱਕ ਪੁਰਾਣਾ ਘਰ ਢਹਿ ਗਿਆ। ਸ਼ੱਕ ਹੈ ਕਿ ਇਸ ਦੇ ਅੰਦਰ ਕਈ ਲੋਕ ਫਸ ਗਏ ਹਨ। ਮੌਕੇ ‘ਤੇ ਫਾਇਰ ਬ੍ਰਿਗੇਡ ਦੀ ਟੀਮ ਪਹੁੰਚ ਗਈ ਹੈ ਅਤੇ ਪੁਲਸ ਟੀਮ ਵੀ ਪਹੁੰਚ ਗਈ ਹੈ। ਮਲਬਾ ਹਟਾਉਣ ਦਾ ਕੰਮ ਕੀਤਾ ਜਾ ਰਿਹਾ ਹੈ।

ਇਸ ਮਾਮਲੇ ਦੀ ਪੁਸ਼ਟੀ ਕਰਦਿਆਂ ਫਾਇਰ ਡਾਇਰੈਕਟਰ ਅਤੁਲ ਗਰਗ ਨੇ ਦੱਸਿਆ ਕਿ ਇਹ ਹਾਦਸਾ ਭਾਪਾ ਨਗਰ ਦੇ ਮਕਾਨ ਨੰਬਰ 16/134 ਵਿੱਚ ਵਾਪਰਿਆ ਹੈ। ਸਵੇਰੇ ਇਮਾਰਤ ਦਾ ਵੱਡਾ ਹਿੱਸਾ ਹੇਠਾਂ ਡਿੱਗ ਗਿਆ। ਕੰਟਰੋਲ ਰੂਮ ਨੂੰ ਸੂਚਨਾ ਮਿਲੀ, ਫਿਲਹਾਲ ਬਚਾਅ ਮੁਹਿੰਮ ਚਲਾਈ ਜਾ ਰਹੀ ਹੈ ਤਾਂ ਜੋ ਜੇਕਰ ਕੋਈ ਵਿਅਕਤੀ ਅੰਦਰ ਫਸਿਆ ਹੋਵੇ ਤਾਂ ਉਸ ਨੂੰ ਬਚਾਇਆ ਜਾ ਸਕੇ।