ਜਲੰਧਰ(ਵਿੱਕੀ ਸੂਰੀ):- ਸਿੱਖਾਂ ਦੇ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਗੁਰਦੁਆਰਾ ਹਰਕੀਰਤ ਸਾਧ ਸੰਗਤ ਨਿਹੰਗ ਸਿੰਘ ਸਭਾ ਤੋਂ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਰੂਹਾਨੀ ਨਗਰ ਕੀਰਤਨ ਸਜਾਇਆ ਗਿਆ। ਗੁਰਦੁਆਰਾ ਹਰਕੀਰਤ ਸਾਧ ਸੰਗਤ ਨਿਹੰਗ ਸਿੰਘ ਸਭਾ ਤੋਂ ਇਸ ਨਗਰ ਕੀਰਤਨ ਦੀ ਸ਼ੁਰੂਆਤ ਕੀਤੀ ਗਈ। ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚੋਂ ਹੁੰਦਿਆਂ ਹੋਏ ਇਹ ਨਗਰ ਕੀਰਤਨ ਵਾਪਿਸ ਗੁਰਦੁਆਰਾ ਹਰਕੀਰਤ ਸਾਧ ਸੰਗਤ ਨਿਹੰਗ ਸਿੰਘ ਸਭਾ ਵਿਖੇ ਸਮਾਪਤ ਹੋਇਆ |ਰਸਤੇ ਵਿੱਚ ਸਮੂਹ ਸੰਗਤ ਨੇ ਨਗਰ ਕੀਰਤਨ ਦਾ ਬੜੇ ਉਤਸ਼ਾਹ ਨਾਲ ਸਵਾਗਤ ਕੀਤਾ ਅਤੇ ਸੰਗਤਾਂ ਨੇ ਪਾਲਕੀ ਸਾਹਿਬ ‘ਤੇ ਫੁੱਲਾਂ ਦੀ ਵਰਖਾ ਕੀਤੀ।
ਇਸ ਮੌਕੇ ਜਿੱਥੇ ਫੁੱਲਾਂ ਨਾਲ ਸਜੀ ਪਾਲਕੀ ਸਾਹਿਬ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਸੁਸ਼ੋਬਿਤ ਕੀਤੇ ਗਏ,ਉਥੇ ਹੀ ਇਸ ਨਗਰ ਕੀਰਤਨ ਵਿੱਚ ਸਿੱਖ ਸੰਗਤਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਤੇ ਪਾਲਕੀ ਸਾਹਿਬ ਦੇ ਪਿੱਛੇ-ਪਿੱਛੇ ਚਲਦਿਆਂ ਸਤਿਨਾਮ ਸ਼੍ਰੀ ਵਾਹਿਗੁਰੂ ਜੀ ਦਾ ਜਾਪ ਵੀ ਕੀਤਾ।ਇਸ ਨਗਰ ਕੀਰਤਨ ਵਿਚ ਹਜ਼ਾਰਾਂ ਦੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕੀਤੀ | ਗੁਰੂ ਦੇ ਪਿਆਰੇ ਨਿਹੰਗ ਜਥਿਆਂ ਅਤੇ ਵੱਖ-ਵੱਖ ਸਿੱਖ ਜਥਿਆਂ ਵੱਲੋਂ ਵੱਖ-ਵੱਖ ਥਾਵਾਂ ‘ਤੇ ਕੀਰਤਨ ਕੀਤਾ ਗਿਆ ਅਤੇ ਫੁੱਲਾਂ ਦੀ ਵਰਖਾ ਕੀਤੀ ਗਈ। ਸਿੱਖ ਕੌਮ ਦੇ ਦਸਵੇਂ ਗੁਰੂ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ 6 ਤਰੀਕ ਨੂੰ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ ਇਸ ਮੌਕੇ ਮਨਜੀਤ ਸਿੰਘ ਟੀਟੂ (ਕੌਸਲਰ),ਕੁਲਵੰਤ ਸਿੰਘ ਨਿਹੰਗ (ਪ੍ਰਧਾਨ),ਰਾਜ ਕੁਮਾਰ ਰਾਜੂ, ਰਜੀਵ ਟਿੱਕਾ (ਕੌਂਸਲਰ), ਪਰਵਿੰਦਰ ਸਿੰਘ ਗੱਗੂ , ਰਣਜੀਤ ਸਿੰਘ ਸੰਤ, ਅਮਰਪ੍ਰੀਤ ਸਿੰਘ (ਰਿੰਕੂ), ਇੰਦਰਜੀਤ ਸਿੰਘ ਬੱਬਰ,ਪਰਮਿੰਦਰ ਜੋਰਾ, ਗੁਰਸ਼ਰਨ ਸਿੰਘ ਸ਼ਨੂੰ, ਭੁਪਿੰਦਰ ਸਿੰਘ ਗੋਲਡੀ, ਕਮਲਜੀਤ ਸਿੰਘ, ਹਰਪ੍ਰੀਤ ਸਿੰਘ, ਜਸਪ੍ਰੀਤ ਸਿੰਘ, ਅੰਮ੍ਰਿਤਪਾਲ ਸਿੰਘ ਜੋੜਾ, ਸਰਬਜੀਤ ਸਿੰਘ ਕਾਲੜਾ, ਚਰਨਜੀਤ ਸਿੰਘ, ਕੁਲਵੰਤ ਸਿੰਘ , ਅਵਤਾਰ ਸਿੰਘ, ਰਜਿੰਦਰ ਸਿੰਘ ਮੁਲਤਾਨੀ, ਅਮਰਜੀਤ ਸਿੰਘ ਨਿਹੰਗ, ਸਰਦਾਰ ਜਸਵੰਤ ਸਿੰਘ, ਕਰਨਵੀਰ ਸਿੰਘ ਨਿਹੰਗ ਅਤੇ ਹੋਰ ਸੰਗਤਾਂ ਹਾਜ਼ਰ ਸਨ।