
Skip to content

ਦਿੱਲੀ ਮੈਟਰੋ ਦੇ 17 ਸਟੇਸ਼ਨ ਅਗਲੇ ਹੁਕਮਾਂ ਤੱਕ ਬੰਦ, ਯਾਤਰੀਆਂ ਲਈ ਐਡਵਾਇਜ਼ਰੀ ਜਾਰੀ
ਨਵੀਂ ਦਿੱਲੀ (ਅਰਸ਼ਦੀਪ ਸਿੰਘ ਕਾਲੜਾ) :- ਦਿੱਲੀ ਮੈਟਰੋ ਰੇਲ ਕਾਰਪੋਰੇਸ਼ਨ (ਡੀਐਮਆਰਸੀ) ਨੇ ਸੁਰੱਖਿਆ ਕਾਰਨਾਂ ਕਰਕੇ ਅੱਜ ਸਵੇਰੇ 7:30 ਵਜੇ ਤੋਂ ਰਾਜਧਾਨੀ ਦੇ 17 ਮੈਟਰੋ ਸਟੇਸ਼ਨਾਂ ਨੂੰ ਅਗਲੇ ਨੋਟਿਸ ਤੱਕ ਬੰਦ ਕਰਨ ਦਾ ਐਲਾਨ ਕੀਤਾ ਹੈ। ਇਨ੍ਹਾਂ ਸਟੇਸ਼ਨਾਂ ‘ਤੇ ਨਾ ਤਾਂ ਯਾਤਰੀਆਂ ਨੂੰ ਦਾਖ਼ਲਾ ਮਿਲੇਗਾ ਅਤੇ ਨਾ ਹੀ ਬਾਹਰ ਨਿਕਲਣ ਦੀ ਇਜਾਜ਼ਤ ਹੋਵੇਗੀ।
ਹਾਲਾਂਕਿ, ਰਾਜੀਵ ਚੌਕ, ਮੰਡੀ ਹਾਊਸ ਅਤੇ ਕੇਂਦਰੀ ਸਕੱਤਰੇਤ ਸਟੇਸ਼ਨਾਂ ‘ਤੇ ਯਾਤਰੀਆਂ ਲਈ ਇੰਟਰਚੇਂਜ (ਲਾਈਨ ਬਦਲਣ) ਦੀ ਸਹੂਲਤ ਜਾਰੀ ਰਹੇਗੀ, ਤਾਂ ਜੋ ਮੈਟਰੋ ਸੇਵਾਵਾਂ ਦਾ ਸੰਚਾਲਨ ਪ੍ਰਭਾਵਿਤ ਨਾ ਹੋਵੇ।
ਡੀਐਮਆਰਸੀ ਵੱਲੋਂ ਬੰਦ ਕੀਤੇ ਗਏ ਸਟੇਸ਼ਨਾਂ ਵਿੱਚ ਲੋਕ ਕਲਿਆਣ ਮਾਰਗ, ਰਾਜੀਵ ਚੌਕ, ਪਟੇਲ ਚੌਕ, ਰਾਮਕ੍ਰਿਸ਼ਨ ਆਸ਼ਰਮ ਮਾਰਗ, ਬਾਰਾਖੰਬਾ ਰੋਡ, ਸੁਪਰੀਮ ਕੋਰਟ, ਸੇਵਾ ਤੀਰਥ, ਜਨਪਥ, ਮੰਡੀ ਹਾਊਸ, ਕੇਂਦਰੀ ਸਕੱਤਰੇਤ, ਆਈਟੀਓ, ਦਿੱਲੀ ਗੇਟ, ਇੰਦਰਪ੍ਰਸਥ, ਖਾਨ ਮਾਰਕੀਟ, ਜ਼ੋਰ ਬਾਗ, ਸ਼ਿਵਾਜੀ ਸਟੇਡੀਅਮ ਅਤੇ ਝੰਡੇਵਾਲਨ ਸ਼ਾਮਲ ਹਨ।
ਡੀਐਮਆਰਸੀ ਨੇ ਯਾਤਰੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਯਾਤਰਾ ਕਰਨ ਤੋਂ ਪਹਿਲਾਂ ਮੈਟਰੋ ਦੀ ਤਾਜ਼ਾ ਜਾਣਕਾਰੀ ਜ਼ਰੂਰ ਚੈੱਕ ਕਰਨ ਅਤੇ ਲੋੜ ਪੈਣ ‘ਤੇ ਵਿਕਲਪਿਕ ਆਵਾਜਾਈ ਦੀ ਵਰਤੋਂ ਕਰਨ। ਇਹ ਪਾਬੰਦੀਆਂ ਅਗਲੇ ਹੁਕਮਾਂ ਤੱਕ ਲਾਗੂ ਰਹਿਣਗੀਆਂ।

Related