View More News ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ਸਿਆਸੀ ਹਲਚਲ ਮਚ ਗਈ ਹੈ। ਹਰਿਆਣਾ, ਚੰਡੀਗੜ੍ਹ ਅਤੇ ਪੰਜਾਬ ਵਿੱਚ ‘ਆਪ’ ਵਰਕਰ ਅਤੇ ਕਾਂਗਰਸੀ ਆਗੂ ਇਸ ਦਾ ਵਿਰੋਧ ਕਰ ਰਹੇ ਹਨ। ਸ਼ੁੱਕਰਵਾਰ ਨੂੰ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਅਤੇ ਸਿਹਤ ਮੰਤਰੀ ਡਾ: ਬਲਬੀਰ ਸਿੰਘ ਵੀ ਪ੍ਰਦਰਸ਼ਨ ਕਰਨ ਲਈ ਦਿੱਲੀ ਪੁੱਜੇ।ਇਸ ਦੌਰਾਨ ਪੁਲਿਸ ਨੇ ਮੰਤਰੀ ਬਲਬੀਰ ਸਿੰਘ ਅਤੇ ਹਰਜੋਤ ਬੈਂਸ ਨੂੰ ਹਿਰਾਸਤ ਵਿੱਚ ਲੈ ਲਿਆ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਲਈ ਰਵਾਨਾ ਹੋ ਗਏ ਹਨ। ਉਹ ਅਰਵਿੰਦ ਕੇਜਰੀਵਾਲ ਦੇ ਪਰਿਵਾਰ ਨਾਲ ਮੁਲਾਕਾਤ ਕਰਨਗੇ। ਉਨ੍ਹਾਂ ਕਿਹਾ ਕਿ ਸਮੁੱਚੀ ਪਾਰਟੀ ਕੇਜਰੀਵਾਲ ਨਾਲ ਚੱਟਾਨ ਵਾਂਗ ਖੜ੍ਹੀ ਹੈ। Post Views: 2,166 ਸੰਪਾਦਨਾ ਨੈਵੀਗੇਸ਼ਨपंजाब की जनता मान सरकार की 2 वर्ष की कारगुजारी से पूर्ण संतुष्ट – मोहिंदर भगत ਪੇਪਰ ਮਾੜਾ ਹੋਣ ‘ਤੇ ਵਿਦਿਆਰਥੀ ਨੇ ਕੀਤੀ ਖ਼ੁਦਕੁਸ਼ੀ