Skip to content
ਦੇਸ਼ ਦੀ ਰਾਜਧਾਨੀ ਵਿੱਚ ਡੁੱਬਣ ਨਾਲ ਮੌਤਾਂ ਦਾ ਸਿਲਸਿਲਾ ਜਾਰੀ ਹੈ। ਕੁਝ ਦਿਨ ਪਹਿਲਾਂ ਦਿੱਲੀ ਦੇ ਪੁਰਾਣੇ ਰਾਜੇਂਦਰ ਨਗਰ ਇਲਾਕੇ ਵਿੱਚ ਆਰਏਯੂ ਆਈਏਐਸ ਕੋਚਿੰਗ ਸੈਂਟਰ ਦੇ ਬੇਸਮੈਂਟ ਵਿੱਚ ਪਾਣੀ ਭਰ ਜਾਣ ਕਾਰਨ 3 ਵਿਦਿਆਰਥੀਆਂ ਦੀ ਮੌਤ ਹੋ ਗਈ ਸੀ।ਇਹ ਮਾਮਲਾ ਅਜੇ ਸੁਲਝਿਆ ਨਹੀਂ ਹੈ ਕਿ ਡੁੱਬਣ ਦਾ ਇੱਕ ਹੋਰ ਮਾਮਲਾ ਸਾਹਮਣੇ ਆਇਆ ਹੈ। ਇਹ ਘਟਨਾ ਦਿੱਲੀ ਦੇ ਗਾਜ਼ੀਪੁਰ ਇਲਾਕੇ ਦੀ ਹੈ। ਇਸ ਹਾਦਸੇ ਵਿੱਚ ਇੱਕ ਮਾਂ ਅਤੇ ਉਸਦੇ ਮਾਸੂਮ ਪੁੱਤਰ ਦੀ ਮੌਤ ਹੋ ਗਈ।
https://x.com/welcomepunjab/status/1818878809690587183
ਮਾਂ-ਪੁੱਤ ਦੀ ਪਛਾਣ ਤਨੂਜਾ ਬਿਸ਼ਟ (ਉਮਰ 23) ਅਤੇ ਉਸ ਦੇ ਪੁੱਤਰ ਪ੍ਰਿਅੰਸ਼ (ਉਮਰ 3) ਵਜੋਂ ਹੋਈ ਹੈ। ਦੱਸ ਦੇਈਏ ਕਿ ਬੁੱਧਵਾਰ ਨੂੰ ਦਿੱਲੀ ‘ਚ ਭਾਰੀ ਬਾਰਿਸ਼ ਹੋਈ।ਹਾਦਸੇ ਤੋਂ ਬਾਅਦ ਇਨ੍ਹਾਂ ਮੌਤਾਂ ਨੂੰ ਲੈ ਕੇ ਸਿਆਸਤ ਤੇਜ਼ ਹੋ ਗਈ ਹੈ। ‘ਆਪ’ ਪਾਰਟੀ ਅਤੇ ਦਿੱਲੀ ਭਾਜਪਾ ਇਕ ਦੂਜੇ ‘ਤੇ ਲਾਪਰਵਾਹੀ ਦੇ ਦੋਸ਼ ਲਗਾ ਰਹੇ ਹਨ। ਸਥਾਨਕ ਲੋਕਾਂ ਨੇ ਦੱਸਿਆ ਕਿ ਇਹ ਡਰੇਨ ਡੀਡੀਏ ਦੀ ਹੈ ਜਿਸ ਦੀ ਹੁਣ ਮੁਰੰਮਤ ਕੀਤੀ ਜਾ ਰਹੀ ਸੀ
Post Views: 2,117
Related