
Skip to content
ਫਿਰੋਜ਼ਪੁਰ,(ਜਤਿੰਦਰ ਪਿੰਕਲ) ਪੱਛੜੀਆਂ ਸ਼੍ਰੇਣੀਆਂ (ਬੀ.ਸੀ. ਭਾਈਚਾਰੇ) ਦੇ ਹੱਕਾਂ ਅਤੇ ਮੰਗਾਂ ਨੂੰ ਲੈ ਕੇ ਫਿਰੋਜ਼ਪੁਰ ਵਿਖੇ ਇਕ ਮੰਗ ਪੱਤਰ ਸੌਂਪਣ ਦੀ ਤਿਆਰੀ ਕੀਤੀ ਗਈ ਹੈ। ਭਾਈਚਾਰੇ ਦੇ ਆਗੂ ਭਗਵਾਨ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੱਛੜੀਆਂ ਸ਼੍ਰੇਣੀਆਂ ਲਈ 27 ਪ੍ਰਤੀਸ਼ਤ ਰਾਖਵਾਂਕਰਨ ਲਾਗੂ ਕਰਵਾਉਣ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਲੈ ਕੇ ਪੱਛੜੀਆਂ ਸ਼੍ਰੇਣੀਆਂ ਦੇ ਸਮੁੱਚੇ ਭਾਈਚਾਰੇ ਇਕਜੁੱਟ ਹੋ ਰਹੇ ਹਨ । ਇਸ ਮੰਗ ਨੂੰ ਪੂਰਾ ਕਰਵਾਉਣ ਲਈ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਨੂੰ ਇਕ ਵਿਸ਼ੇਸ਼ ਮੰਗ ਪੱਤਰ ਸੌਂਪਿਆ ਜਾਵੇਗਾ। ਭਗਵਾਨ ਸਿੰਘ ਨੇ ਪੱਛੜੀਆਂ ਸ਼੍ਰੇਣੀਆਂ ਨਾਲ ਸਬੰਧਤ ਸਾਰੇ ਵੀਰਾਂ ਅਤੇ ਭਾਈਚਾਰੇ ਦੇ ਲੋਕਾਂ ਨੂੰ ਪੁਰਜ਼ੋਰ ਅਪੀਲ ਕੀਤੀ ਹੈ ਕਿ ਉਹ ਆਪਣੇ ਹੱਕਾਂ ਦੀ ਰਾਖੀ ਲਈ ਇਸ ਮੁਹਿੰਮ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ। ਉਨ੍ਹਾਂ ਕਿਹਾ ਕਿ ਜਦੋਂ ਤੱਕ ਭਾਈਚਾਰੇ ਇਕੱਠਾ ਹੋ ਕੇ ਆਪਣੀ ਆਵਾਜ਼ ਬੁਲੰਦ ਨਹੀਂ ਕਰਨਗੇ , ਉਦੋਂ ਤੱਕ ਸਰਕਾਰਾਂ ਵੱਲੋਂ ਉਨ੍ਹਾਂ ਦੀਆਂ ਜਾਇਜ਼ ਮੰਗਾਂ ਵੱਲ ਧਿਆਨ ਨਹੀਂ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਭਾਈਚਾਰੇ ਵੱਲੋਂ ਇਕੱਤਰ ਹੋਣ 9 ਅਪ੍ਰੈਲ 2026 ਨੂੰ ਦੁਪਹਿਰ 2 ਵਜੇ ਸਾਰਾਗੜ੍ਹੀ ਗੁਰਦੁਆਰਾ ਸਾਹਿਬ ਫਿਰੋਜ਼ਪੁਰ ਛਾਉਣੀ ਪ੍ਰੋਗਰਾਮ ਉਲੀਕਿਆ ਹੈ। ਇਸ ਮੌਕੇ ਭਾਈਚਾਰੇ ਦੇ ਆਗੂਆਂ ਨੇ ਦੱਸਿਆ ਕਿ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਪਹਿਲਾਂ ਸਾਰੇ ਵੀਰ ਇਕੱਤਰ ਹੋਣਗੇ ਜਿੱਥੋਂ ਕਾਫਲੇ ਦੇ ਰੂਪ ਵਿੱਚ ਡਿਪਟੀ ਕਮਿਸ਼ਨਰ ਦਫ਼ਤਰ ਪਹੁੰਚ ਕੇ ਮੰਗ ਪੱਤਰ ਦਿੱਤਾ ਜਾਵੇਗਾ। ਉਨ੍ਹਾਂ ਉਮੀਦ ਜਤਾਈ ਕਿ ਇਸ ਵਾਰ ਭਾਰੀ ਗਿਣਤੀ ਵਿਚ ਪਹੁੰਚ ਕੇ ਲੋਕ ਆਪਣੀ ਏਕਤਾ ਦਾ ਸਬੂਤ ਦੇਣਗੇ ਤਾਂ ਜੋ 27 ਪ੍ਰਤੀਸ਼ਤ ਰਾਖਵਾਂਕਰਨ ਦੇ ਮੁੱਦੇ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪ੍ਰਸ਼ਾਸਨ ਅਤੇ ਸਰਕਾਰ ਤੱਕ ਪਹੁੰਚਾਇਆ ਜਾ ਸਕੇ।Related