ਅੱਜ ਪੂਰਬੀ ਉੱਤਰ ਪ੍ਰਦੇਸ਼, ਪੱਛਮੀ ਬੰਗਾਲ, ਝਾਰਖੰਡ, ਨਾਗਾਲੈਂਡ, ਮਨੀਪੁਰ, ਮਿਜ਼ੋਰਮ, ਤ੍ਰਿਪੁਰਾ, ਤਾਮਿਲਨਾਡੂ, ਪੁਡੂਚੇਰੀ ਅਤੇ ਕਰਾਈਕਲ, ਕੇਰਲ, ਮਾਹੇ ਅਤੇ ਲਕਸ਼ਦੀਪ ਦੇ ਗੰਗਾ ਮੈਦਾਨੀ ਖੇਤਰਾਂ ਵਿੱਚ ਵੱਖ-ਵੱਖ ਥਾਵਾਂ ‘ਤੇ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਦੀ ਸੰਭਾਵਨਾ ਹੈ।

    ਆਈਐਮਡੀ ਦੇ ਅਨੁਸਾਰ ਇਨ੍ਹਾਂ ਰਾਜਾਂ ਵਿੱਚ ਲਗਭਗ 12 ਸੈਂਟੀਮੀਟਰ ਬਾਰਸ਼ ਹੋ ਸਕਦੀ ਹੈ। ਇਸ ਦੇ ਮੱਦੇਨਜ਼ਰ ਆਈਐਮਡੀ ਨੇ ਇਨ੍ਹਾਂ ਸਾਰੇ ਰਾਜਾਂ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਹੈ। ਆਈਐਮਡੀ ਦੇ ਅਨੁਸਾਰ ਜੰਮੂ ਅਤੇ ਕਸ਼ਮੀਰ, ਲੱਦਾਖ, ਹਿਮਾਚਲ ਪ੍ਰਦੇਸ਼, ਪੰਜਾਬ, ਹਰਿਆਣਾ, ਉੱਤਰਾਖੰਡ, ਪੱਛਮੀ ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਛੱਤੀਸਗੜ੍ਹ, ਉਪ-ਹਿਮਾਲੀਅਨ ਪੱਛਮੀ ਬੰਗਾਲ ਅਤੇ ਸਿੱਕਮ, ਬਿਹਾਰ, ਉੜੀਸਾ, ਅਸਾਮ, ਮੇਘਾਲਿਆ, ਮਰਾਠਵਾੜਾ, ਮੱਧ ਮਹਾਰਾਸ਼ਟਰ, ਕੋਂਕਣ ਅਤੇ ਗੋਆ, ਤੱਟਵਰਤੀ ਆਂਧਰਾ ਰਾਜ ਅਤੇ ਯਨਮ, ਤੱਟਵਰਤੀ ਕਰਨਾਟਕ, ਦੱਖਣੀ ਅੰਦਰੂਨੀ ਕਰਨਾਟਕ ਵਿੱਚ ਵੱਖ-ਵੱਖ ਥਾਵਾਂ ਉਤੇ ਮੀਂਹ ਪੈ ਸਕਦਾ ਹੈ। ਇਨ੍ਹਾਂ ਰਾਜਾਂ ਵਿੱਚ ਲਗਭਗ 7 ਸੈ.ਮੀ. ਤੱਕ ਮੀਂਹ ਪੈਣ ਦੀ ਸੰਭਾਵਨਾ ਹੈ।ਆਈਐਮਡੀ ਦੇ ਮੌਸਮ ਬੁਲੇਟਿਨ ਦੇ ਅਨੁਸਾਰ ਅੱਜ ਕੇਰਲ, ਮਾਹੇ, ਤੇਲੰਗਾਨਾ ਅਤੇ ਲਕਸ਼ਦੀਪ ਵਿੱਚ ਅਲੱਗ-ਥਲੱਗ ਥਾਵਾਂ ਉਤੇ ਤੇਜ਼ ਹਵਾਵਾਂ (30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫਤਾਰ) ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਜਦੋਂ ਕਿ ਉਪ-ਹਿਮਾਲੀਅਨ ਪੱਛਮੀ ਬੰਗਾਲ, ਸਿੱਕਮ, ਬਿਹਾਰ, ਝਾਰਖੰਡ, ਅਰੁਣਾਚਲ ਪ੍ਰਦੇਸ਼, ਅਸਾਮ, ਮੇਘਾਲਿਆ, ਨਾਗਾਲੈਂਡ, ਮਨੀਪੁਰ, ਮਿਜ਼ੋਰਮ, ਤ੍ਰਿਪੁਰਾ, ਕੋਂਕਣ ਅਤੇ ਗੋਆ, ਮੱਧ ਮਹਾਰਾਸ਼ਟਰ, ਮਰਾਠਵਾੜਾ, ਤਾਮਿਲਨਾਡੂ, ਪੁਡੂਚੇਰੀ ਅਤੇ ਕਰਾਈਕਲ, ਤੱਟਵਰਤੀ ਆਂਧਰਾ ਪ੍ਰਦੇਸ਼ ਅਤੇ ਯਨਮ, ਰਾਇਲਸੀਮਾ ਅਤੇ ਕਰਨਾਟਕ ਦੇ ਅੰਦਰੂਨੀ ਹਿੱਸਿਆਂ ‘ਚ ਕਈ ਥਾਵਾਂ ‘ਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ। ਜਦੋਂ ਕਿ ਦਿੱਲੀ-ਐਨਸੀਆਰ ਖੇਤਰ ਵਿੱਚ ਅੱਜ ਅਸਮਾਨ ਆਮ ਤੌਰ ‘ਤੇ ਬੱਦਲਵਾਈ ਰਹੇਗਾ ਅਤੇ ਹਲਕੀ ਬਾਰਿਸ਼ ਜਾਂ ਬੂੰਦਾਬਾਂਦੀ ਹੋ ਸਕਦੀ ਹੈ।ਆਈਐਮਡੀ ਮੁਤਾਬਕ ਅੱਜ ਪੱਛਮੀ ਮੱਧ ਅਰਬ ਸਾਗਰ ਅਤੇ ਦੱਖਣ-ਪੱਛਮੀ ਅਰਬ ਸਾਗਰ ਦੇ ਕਈ ਹਿੱਸਿਆਂ ਵਿੱਚ 35 ਕਿ.ਮੀ. 45 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾ ਚੱਲਣ ਦੀ ਸੰਭਾਵਨਾ ਹੈ। ਜਦਕਿ ਕਰਨਾਟਕ, ਕੇਰਲ ਦੇ ਤੱਟਾਂ ਦੇ ਨਾਲ-ਨਾਲ ਪੂਰਬੀ ਮੱਧ ਅਤੇ ਦੱਖਣ-ਪੂਰਬੀ ਅਰਬ ਸਾਗਰ ਦੇ ਕਈ ਹਿੱਸਿਆਂ, ਲਕਸ਼ਦੀਪ, ਕੋਮੋਰਿਨ ਖੇਤਰਾਂ ਵਿਚ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।

    ਆਈਐਮਡੀ ਦੇ ਅਨੁਸਾਰ ਪੱਛਮੀ ਮੱਧ ਅਰਬ ਸਾਗਰ ਦੇ ਨਾਲ 45 ਕਿਲੋਮੀਟਰ, ਦੱਖਣ-ਪੱਛਮੀ ਅਰਬ ਸਾਗਰ ਦੇ ਪੱਛਮੀ ਹਿੱਸੇ, ਸੋਮਾਲੀਆ ਅਤੇ ਓਮਾਨ ਦੇ ਤੱਟ ਉਤੇ 55 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਮਛੇਰਿਆਂ ਨੂੰ ਇਨ੍ਹਾਂ ਇਲਾਕਿਆਂ ‘ਚ ਨਾ ਜਾਣ ਦੀ ਸਲਾਹ ਦਿੱਤੀ ਗਈ ਹੈ।