ਚੰਡੀਗੜ੍ਹ: ਪੰਜਾਬ ਵਿੱਚ ਕੋਰੋਨਾ ਨੇ ਇੱਕ ਵਾਰ ਫਿਰ ਤੇਜ ਰਫਤਾਰ ਫੜ ਲਈ ਹੈ। ਦਿਨੋਂ-ਦਿਨ ਲੋਕ ਇਸ ਦੀ ਲਪੇਟ ਵਿਚ ਆ ਰਹੇ ਹਨ, ਜਿਸ ਕਾਰਨ ਲੋਕਾਂ ਦੀ ਚਿੰਤਾ ਵੀ ਵਧ ਗਈ ਹੈ। ਇਸ ਦੇ ਨਾਲ ਹੀ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਵੀ ਇਸ ਦੀ ਲਪੇਟ ‘ਚ ਆ ਗਏ ਹਨ।ਉਨ੍ਹਾਂ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ।

     

    ਡਿਪਟੀ ਸਪੀਕਰ ਰੋੜੀ ਨੇ ਟਵੀਟ ਕਰਕੇ ਲਿਖਿਆ ਕਿ ਸਾਰਿਆਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਮੈਂ ਕੋਰੋਨਾ ਸੰਕਰਮਿਤ ਪਾਇਆ ਗਿਆ ਹਾਂ।ਮੇਰੇ ਸੰਪਰਕ ਵਿੱਚ ਆਏ ਸਾਰੇ ਲੋਕਾਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਜੇਕਰ ਉਹ ਕੋਈ ਲੱਛਣ ਮਹਿਸੂਸ ਕਰਦੇ ਹਨ ਤਾਂ ਉਹ ਕੋਵਿਡ-19 ਆਪਣਾ ਟੈਸਟ ਕਰਵਾਉਣ।