Skip to content
ਡੇਰਾ ਬਾਬਾ ਨਾਨਕ ਨੇੜੇ ਭਿਆਨਕ ਸੜਕ ਹਾਦਸਾ, 20 ਸਾਲਾ ਨੌਜਵਾਨ ਦੀ ਮੌਕੇ ’ਤੇ ਮੌਤ, ਮਾਂ ਤੇ ਭੈਣ ਗੰਭੀਰ ਜ਼ਖ਼ਮੀ
ਡੇਰਾ ਬਾਬਾ ਨਾਨਕ (ਅਰਸ਼ਦੀਪ ਸਿੰਘ ਕਾਲੜਾ): ਡੇਰਾ ਬਾਬਾ ਨਾਨਕ ਅਤੇ ਫਤਿਹਗੜ੍ਹ ਚੂੜੀਆਂ ਰੋਡ ’ਤੇ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ 20 ਸਾਲਾ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਉਸ ਦੀ ਮਾਤਾ ਅਤੇ ਛੋਟੀ ਭੈਣ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈਆਂ।
ਮਿਲੀ ਜਾਣਕਾਰੀ ਅਨੁਸਾਰ ਪਿੰਡ ਤਾਰੂਵਾਲੀ ਦਾ ਰਹਿਣ ਵਾਲਾ ਜੁਗਰਾਜ ਸਿੰਘ ਆਪਣੀ ਮਾਤਾ ਅਤੇ ਛੋਟੀ ਭੈਣ ਨਾਲ ਮੋਟਰਸਾਈਕਲ ’ਤੇ ਫਤਿਹਗੜ੍ਹ ਚੂੜੀਆਂ ਵਿਖੇ ਦਵਾਈ ਲੈਣ ਜਾ ਰਿਹਾ ਸੀ। ਜਦੋਂ ਉਹ ਪਿੰਡ ਸ਼ਾਹਪੁਰ ਜਾਜਨ ਦੀ ਪੱਤੀ ਰਾਮਪੁਰ ਅਤੇ ਨਿੱਕੀ ਨਿੱਕੋਸਰਾਂ ਵਿਚਕਾਰ ਪਹੁੰਚੇ ਤਾਂ ਤੇਜ਼ ਰਫ਼ਤਾਰ ਦੁੱਧ ਦੇ ਕੈਂਟਰ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਸਾਈਡ ਮਾਰ ਦਿੱਤੀ।
ਇਸ ਭਿਆਨਕ ਟੱਕਰ ਕਾਰਨ ਜੁਗਰਾਜ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਉਸ ਦੀ ਮਾਤਾ ਅਤੇ ਭੈਣ ਗੰਭੀਰ ਜ਼ਖ਼ਮੀ ਹੋ ਗਈਆਂ। ਹਾਦਸੇ ਤੋਂ ਬਾਅਦ ਕੈਂਟਰ ਚਾਲਕ ਮੌਕੇ ਤੋਂ ਫ਼ਰਾਰ ਹੋਣ ਵਿੱਚ ਕਾਮਯਾਬ ਹੋ ਗਿਆ।
ਇਸ ਸਬੰਧੀ ਐੱਸਐੱਚਓ ਡੇਰਾ ਬਾਬਾ ਨਾਨਕ ਅਸ਼ੋਕ ਕੁਮਾਰ ਸ਼ਰਮਾ ਨੇ ਦੱਸਿਆ ਕਿ ਫ਼ਰਾਰ ਕੈਂਟਰ ਚਾਲਕ ਦੀ ਪਛਾਣ ਕਰਨ ਲਈ ਇਲਾਕੇ ਦੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਉਸ ਦੀ ਭਾਲ ਜਾਰੀ ਹੈ।
Related