
Skip to content

ਜਲੰਧਰ: ਮਾਸਟਰ ਮਹਿੰਦਰ ਸਿੰਘ ਅਨੇਜਾ ਦੀ ਖਬਰ ਅਨੁਸਾਰ ਗੁਰਦੁਆਰਾ ਈਸ਼ਵਰ ਨਗਰ, ਬਸਤੀ ਸ਼ੇਖ, ਜਲੰਧਰ ਵਿਖੇ ਭਾਦਰੋਂ ਦੀ ਸੰਗਰਾਂਦ ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਤੇ ਭਾਵਨਾ ਨਾਲ ਮਨਾਈ ਗਈ। ਇਸ ਮੌਕੇ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਬੀਬੀਆਂ ਵੱਲੋਂ ਸ਼ਬਦ ਕੀਰਤਨ ਗਾਇਨ ਕੀਤਾ ਗਿਆ।
ਉਪਰੰਤ ਭਾਈ ਮਨਦੀਪ ਸਿੰਘ ਕਥਾ ਵਾਚਕ ਨੇ ਭਾਦਰੋਂ ਮਹੀਨੇ ਨਾਲ ਸਬੰਧਤ ਕਥਾ ਵਿਚਾਰ ਰਾਹੀਂ ਸੰਗਤਾਂ ਨੂੰ ਗੁਰਬਾਣੀ ਨਾਲ ਜੋੜ ਕੇ ਇਤਿਹਾਸਕ ਅਤੇ ਧਾਰਮਿਕ ਮਹੱਤਵ ਤੋਂ ਜਾਣੂ ਕਰਵਾਇਆ। ਇਸ ਮੌਕੇ ਮਾਸਟਰ ਮਹਿੰਦਰ ਸਿੰਘ ਅਨੇਜਾ, ਜਨਰਲ ਸਕੱਤਰ ਨੇ ਸਮੂਹ ਸੰਗਤਾਂ ਅਤੇ ਕਥਾ ਵਾਚਕ ਭਾਈ ਮਨਦੀਪ ਸਿੰਘ ਦਾ ਧੰਨਵਾਦ ਕੀਤਾ। ਸਮਾਗਮ ਦੀ ਸਮਾਪਤੀ ਉਪਰੰਤ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ।
ਸ. ਵੱਸਣ ਸਿੰਘ ਨੇ ਗੁਰੂ ਕੇ ਲੰਗਰ ਦੀ ਤਿਆਰੀ ਵਿੱਚ ਵਿਸ਼ੇਸ਼ ਸਹਿਯੋਗ ਦਿੱਤਾ। ਸਮੂਹ ਸੰਗਤਾਂ ਨੇ
ਗੁਰੂ ਘਰ ਵਿੱਚ ਹਾਜ਼ਰੀ ਭਰ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ।
Related