ਜਲੰਧਰ :(ਵਿੱਕੀ ਸੂਰੀ) :- ਸ. ਮਨਜੀਤ ਸਿੰਘ ਟੀਟੂ ਨੇ ਵਾਰਡ 50 ਦੇ ਸਮੂਹ ਵੋਟਰਾਂ, ਪਾਰਟੀ ਵਰਕਰਾਂ ਅਤੇ ਪਾਰਟੀ ਆਗੂਆਂ ਦਾ ਧੰਨਵਾਦ ਕੀਤਾ, ਜਿਨ੍ਹਾਂ ਦੀ ਸਖ਼ਤ ਮਿਹਨਤ ਸਦਕਾ ਵਾਰਡ ਦੇ ਵਿੱਚ ਜੇਤੂਕਰਾ ਦਿੱਤਾ | ਸ. ਮਨਜੀਤ ਸਿੰਘ ਟੀਟੂ ਨੇ ਕਿਹਾ ਕਿ ਸਾਡੀ ਟੀਮ ਨੇ ਸਖ਼ਤ ਮਿਹਨਤ ਕੀਤੀ ਅਤੇ ਘਰ-ਘਰ ਜਾ ਕੇ ਭਾਜਪਾ ਲਈ ਪ੍ਰਚਾਰ ਕੀਤਾ ਅਤੇ ਲੋਕਾਂ ਨੂੰ ਆਪਣੀਆਂ ਨੀਤੀਆਂ ਤੋਂ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਨਤੀਜਾ ਜੋ ਵੀ ਹੋਵੇ ਅਸੀਂ ਜਨਤਾ ਦੀ ਸੇਵਾ ਲਈ ਹਮੇਸ਼ਾ ਤਿਆਰ ਹਾਂ |
ਉਨ੍ਹਾਂ ਆਪਣੇ ਵੋਟਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੈਨੂੰ ਖੁਸ਼ੀ ਹੈ ਕਿ ਇਸ ਵਾਰਡ ਦੇ ਵੋਟਰਾਂ ਨੇ ਸਾਡਾ ਸਾਥ ਦਿੱਤਾ ਅਤੇ ਸਾਨੂੰ ਵੋਟਾਂ ਪਾਈਆਂ ਤੇ ਭਰੋਸਾ ਪ੍ਰਗਟਾਇਆ। ਅਸੀਂ ਉਨ੍ਹਾਂ ਦੇ ਭਰੋਸੇ ਨੂੰ ਕਦੇ ਵੀ ਟੁੱਟਣ ਨਹੀਂ ਦੇਵਾਂਗੇ ਅਤੇ ਭਵਿੱਖ ਵਿੱਚ ਵੀ ਵਾਰਡ ਦੇ ਵਿਕਾਸ ਲਈ ਸਖ਼ਤ ਮਿਹਨਤ ਕਰਦੇ ਰਹਾਂਗੇ।ਉਨ੍ਹਾਂ ਕਿਹਾ ਕਿ ਮੈਂ ਅਤੇ ਮੇਰੀ ਟੀਮ ਹਮੇਸ਼ਾ ਪਾਰਟੀ ਨਾਲ ਡਟ ਕੇ ਖੜ੍ਹੀ ਹੈ ਅਤੇ ਪਾਰਟੀ ਨੂੰ ਅੱਗੇ ਲੈ ਕੇ ਜਾਣ ਲਈ ਹਮੇਸ਼ਾ ਤਿਆਰ ਹਾਂ।