
Skip to content
ਭਾਰਤੀ ਫੌਜ ‘ਚ ਤਾਇਨਾਤ ਮਾਨਸਾ ਦੇ ਪਿੰਡ ਦੂਲੋਵਾਲ ਦੇ ਸਿਪਾਹੀ ਕੁਲਦੀਪ ਸਿੰਘ ਦੀ ਬੀਮਾਰੀ ਕਾਰਨ ਡਿਊਟੀ ਦੌਰਾਨ ਮੌਤ ਹੋ ਗਈ ਹੈ। ਕੁਲਦੀਪ ਸਿੰਘ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ, ਜਿਸ ਦਾ ਅੱਜ ਸਰਕਾਰੀ ਸਨਮਾਨਾਂ ਨਾਲ ਸਸਕਾਰ ਕੀਤਾ ਗਿਆ।ਪਿੰਡ ਦੇ ਸਰਪੰਚ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਕੁਲਦੀਪ ਸਿੰਘ ਸਾਲ 2018 ਵਿੱਚ ਭਰਤੀ ਹੋਇਆ ਸੀ ਅਤੇ ਉਸ ਦੀ ਮਾਤਾ ਦੀ ਬਚਪਨ ਵਿਚ ਹੀ ਮੌਤ ਹੋ ਗਈ ਸੀ। ਕੁਲਦੀਪ ਸਿੰਘ ਆਪਣੇ ਪਿਤਾ ਦਾ ਇਕਲੌਤਾ ਪੁੱਤਰ ਸੀ ਅਤੇ ਉਸਦੀ ਵੱਡੀ ਭੈਣ ਪਹਿਲਾਂ ਹੀ ਵਿਆਹੀ ਹੋਈ ਸੀ ਅਤੇ ਕੁਲਦੀਪ ਸਿੰਘ ਹੁਣ ਸੂਰਤਗੜ੍ਹ, ਰਾਜਸਥਾਨ ਵਿਖੇ ਤਾਇਨਾਤ ਸੀ।ਜਿੱਥੇ ਬੀਮਾਰੀ ਕਾਰਨ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਕੁਲਦੀਪ ਸਿੰਘ ਦੀ ਮੌਤ ਤੋਂ ਬਾਅਦ ਜਿੱਥੇ ਪਿੰਡ ਵਿੱਚ ਸੋਗ ਦਾ ਮਾਹੌਲ ਹੈ, ਉਥੇ ਹੀ ਅੱਜ ਕੁਲਦੀਪ ਸਿੰਘ ਦਾ ਸਸਕਾਰ ਉਨ੍ਹਾਂ ਦੇ ਪਿੰਡ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ।Related