ਜਲੰਧਰ/ਚੰਡੀਗੜ੍ਹ (ਇਸ਼ਾਂਤ ਮਲਹੋਤਰਾ) – ਸੀ. ਬੀ. ਆਈ. ਨੇ ਪੰਜਾਬ ਪੁਲਸ ਦੇ ਡੀ. ਆਈ. ਜੀ. ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਹੈ। ਦਰਅਸਲ ਸੀ. ਬੀ. ਆਈ. ਨੇ ਰੇਪੜ ਰੋਜ ਦੇ ਡੀ. ਆਈ. ਜੀ ਹਰਚਰਨ ਸਿੰਘ ਭੁੱਲਰ ਨੂੰ ਗ੍ਰਿਫ਼ਤਾਰ ਕੀਤਾ ਹੈ। ਡੀ. ਆਈ. ਜੀ. ਹਰਚਰਨ ਸਿੰਘ ਭੁੱਲਰ ਤੇ ਰਿਸਵਤ ਲੈਣ ਦੇ ਦੋਸ਼ ਲੱਗੇ ਹਨ। ਸੀ. ਬੀ. ਆਈ. ਅਧਿਕਾਰੀਆਂ ਅਨੁਸਾਰ ਡੀ. ਆਈ. ਜੀ ਹਰਚਰਨ ਸਿੰਘ ਭੁੱਲਰ ਉੱਤੇ ਇਕ ਮਾਮਲੇ ‘ਚ ਰਿਸ਼ਵਤ ਲੈਣ ਦੀ ਸ਼ਿਕਾਇਤ ਮਿਲੀ ਸੀ, ਜਿਸ ਤੋਂ ਬਾਅਦ ਕੇਂਦਰੀ ਜਾਂਚ ਏਜੰਸੀ ਨੇ ਕਾਰਵਾਈ ਕਰਦੇ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ। ਸੀ. ਬੀ. ਆਈ ਵੱਲੋਂ ਇਸ ਮਾਮਲੇ ਨਾਲ ਜੁੜੇ ਕੁਝ ਹੋਰ ਲੋਕਾਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾ ਰਹੀ ਹੈ।