ਲੁਧਿਆਣਾ ‘ਚ ਹੜਕੰਪ! ਮੇਅਰ ਇੰਦਰਜੀਤ ਕੌਰ ਤੇ ਗਾਇਕ ਦਿਲਜੀਤ ਦੋਸਾਂਝ ਨੂੰ ਬੰਬ ਧਮਕੀ, ਈ-ਮੇਲ ਨਾਲ ਮਚਿਆ ਹੰਗਾਮਾ

ਲੁਧਿਆਣਾ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸ਼ਹਿਰ ਦੀ ਮੇਅਰ ਇੰਦਰਜੀਤ ਕੌਰ ਅਤੇ ਮਸ਼ਹੂਰ ਪੰਜਾਬੀ ਗਾਇਕ Diljit Dosanjh ਨੂੰ ਧਮਕੀ ਭਰੀ ਈ-ਮੇਲ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਨਗਰ ਨਿਗਮ ਦਫ਼ਤਰ ਨੂੰ ਇੱਕ ਈ-ਮੇਲ ਭੇਜੀ ਗਈ, ਜਿਸ ਵਿੱਚ ਮੇਅਰ ਹਾਊਸ ਅਤੇ ਦਿਲਜੀਤ ਦੋਸਾਂਝ ਦੇ ਘਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ।

ਧਮਕੀ ਮਿਲਣ ਤੋਂ ਬਾਅਦ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਤੁਰੰਤ ਹਰਕਤ ਵਿੱਚ ਆ ਗਈਆਂ ਹਨ। ਸੰਬੰਧਤ ਥਾਵਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਈ-ਮੇਲ ਭੇਜਣ ਵਾਲੇ ਦੀ ਪਹਿਚਾਣ ਕਰਨ ਲਈ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਘਟਨਾ ਤੋਂ ਬਾਅਦ ਸ਼ਹਿਰ ਵਿੱਚ ਚਿੰਤਾ ਦਾ ਮਾਹੌਲ ਬਣਿਆ ਹੋਇਆ ਹੈ।

ਲੁਧਿਆਣਾ ਵਿੱਚ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਮੇਅਰ ਇੰਦਰਜੀਤ ਕੌਰ ਅਤੇ ਮਸ਼ਹੂਰ ਪੰਜਾਬੀ ਗਾਇਕ Diljit Dosanjh ਨੂੰ ਧਮਕੀ ਭਰੀ ਈ-ਮੇਲ ਮਿਲਣ ਦਾ ਮਾਮਲਾ ਸਾਹਮਣੇ ਆਇਆ। ਜਾਣਕਾਰੀ ਮੁਤਾਬਕ, ਇਸ ਈ-ਮੇਲ ਵਿੱਚ “ਖਾਲਿਸਤਾਨ ਨੈਸ਼ਨਲ ਆਰਮੀ” ਦਾ ਨਾਮ ਵਰਤਿਆ ਗਿਆ ਹੈ, ਜਿਸ ਤੋਂ ਬਾਅਦ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਪੂਰੀ ਤਰ੍ਹਾਂ ਅਲਰਟ ਮੋਡ ’ਚ ਆ ਗਈਆਂ ਹਨ।

ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਪੁਲਿਸ ਪ੍ਰਸ਼ਾਸਨ ਨੇ ਤੁਰੰਤ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਸਾਈਬਰ ਸੈੱਲ ਵੱਲੋਂ ਈ-ਮੇਲ ਦੀ ਲੋਕੇਸ਼ਨ ਟ੍ਰੇਸ ਕਰਨ ਅਤੇ ਭੇਜਣ ਵਾਲੇ ਦੀ ਪਹਿਚਾਣ ਕਰਨ ਲਈ ਜਾਂਚ ਤੇਜ਼ ਕਰ ਦਿੱਤੀ ਗਈ ਹੈ। ਇਸਦੇ ਨਾਲ ਹੀ ਸੰਬੰਧਿਤ ਥਾਵਾਂ ਦੀ ਸੁਰੱਖਿਆ ਵੀ ਵਧਾ ਦਿੱਤੀ ਗਈ ਹੈ।

ਫਿਲਹਾਲ ਪੁਲਿਸ ਵੱਲੋਂ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਜਲਦ ਹੀ ਮਾਮਲੇ ਦੀ ਸੱਚਾਈ ਸਾਹਮਣੇ ਲਿਆਈ ਜਾਵੇਗੀ।