ਫ਼ਰੀਦਕੋਟ, 1 ਦਸੰਬਰ (ਵਿਪਨ ਮਿੱਤਲ) – ਏਕ ਭਾਰਤ-ਸ਼੍ਰੇਸ਼ਟ ਭਾਰਤ ਤਹਿਤ ਸਿੱਖਿਆ ਵਿਭਾਗ ਦੇ ਨਿਰਦੇਸ਼ਾਂ ਤਹਿਤ ਜ਼ਿਲਾ ਪੱਧਰੀ ਮੁਕਾਬਲੇ, ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ ਫ਼ਰੀਦਕੋਟ ਸ਼੍ਰੀਮਤੀ ਨੀਲਮ ਰਾਣੀ ਦੀ ਯੋਗ ਸਪ੍ਰਸਤੀ, ਓਵਰਆਲ ਇੰਚਾਰਜ਼ ਪ੍ਰਿੰਸੀਪਲ ਦੀਪਕ ਸਿੰਘ ਅਤੇ ਜ਼ਿਲਾ ਨੋਡਲ ਅਫ਼ਸਰ ਜਸਬੀਰ ਸਿੰਘ ਜੱਸੀ ਦੀ ਯੋਗ ਅਗਵਾਈ ਹੇਠ ਪੀ.ਐੱਮ.ਸ਼੍ਰੀ ਡਾ.ਮਹਿੰਦਰ ਬਰਾੜੀ ਸਾਂਭੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਵਿਖੇ ਕਰਵਾਏ ਗਏ। ਇਸ ਮੌਕੇ ਓਵਲਆਲ ਇੰਚਾਰਜ਼ ਪ੍ਰਿੰਸੀਪਲ ਦੀਪਕ ਸਿੰਘ ਨੇ ਸਭ ਨੂੰ ਜੀ ਆਇਆਂ ਨੂੰ ਆਖਿਆ। ਉਨ੍ਹਾਂ ਕਿਹਾ ਅਜਿਹੇ ਮੁਕਾਬਲੇ ਕਰਾਉਣ ਦਾ ਮੰਤਵ ਸਾਨੂੰ ਸਾਡੇ ਦੇਸ਼ ਦੀ ਸੰਸਕਿ੍ਰਤੀ ਬਾਰੇ ਗਿਆਨ ਪ੍ਰਦਾਨ ਕਰਨਾ ਹੈ। ਉਨ੍ਹਾਂ ਸਾਨੂੰ ਪੰਜਾਬ ਦੇ ਸੱਭਿਆਚਾਰਕ ਦੇ ਨਾਲ-ਨਾਲ ਦੇਸ਼ ਦੇ ਸੱਭਿਆਚਾਰ ਨੂੰ ਵੀ ਜਾਣਨ ਦਾ ਮੌਕਾ ਮਿਲਦਾ ਹੈ। ਉਨ੍ਹਾਂ ਕਿਹਾ ਅੱਜ ਦੋ ਵਰਗਾਂ ’ਚ ਮੁਕਾਬਲੇ ਕਰਵਾਏ ਜਾ ਰਹੇ ਹਨ। ਜੂਨੀਅਰ ਵਰਗ ’ਚ ਛੇਵੀਂ ਤੋਂ ਅੱਠਵੀਂ ਅਤੇ ਸੀਨੀਅਰ ਵਰਗ ’ਚ ਨੌਵੀਂ ਤੋਂ ਬਾਰ੍ਹਵੀਂ ਤੱਕ ਦੇ ਵਿਦਿਆਰਥੀ ਭਾਗ ਲੈ ਰਹੇ ਹਨ। ਜ਼ਿਲਾ ਨੋਡਲ ਅਫ਼ਸਰ ਜਸਬੀਰ ਸਿੰਘ ਜੱਸੀ ਨੇ ਦੱਸਿਆ ਕਿ ਇਸ ਵਾਰ ਪੰਜਾਬ ਨੂੰ ਆਧਰਾ ਪ੍ਰਦੇਸ਼ ਰਾਜ ਦੇ ਡਾਂਸ ਕਰਾਉਣ ਲਈ ਆਦੇਸ਼ ਮਿਲੇ ਸਨ। ਜਿਸ ਤਹਿਤ ਇਹ ਜ਼ਿਲਾ ਪੱਧਰੀ ਮੁਕਾਬਲੇ ਕਰਵਾਏ ਜਾ ਰਹੇ ਹਨ। ਇਸ ਮੁਕਾਬਲੇ ਦੇ ਜੇਤੂ ਅੱਗੇ ਰਾਜ ਪੱਧਰ ਤੇ ਭਾਗ ਲੈਣ ਜਾਣਗੇ। ਇਸ ਮੌਕੇ ਸੋਲੋ ਫ਼ੋਕ ਡਾਂਸ ਅਤੇ ਪੇਂਟਿੰਗ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਦੀ ਜੱਜਮੈਂਟ ਤੇਜਿੰਦਰ ਸਿੰਘ ਆਰਟ ਐਂਡ ਕਰਾਫ਼ਟ ਟੀਚਰ ਸਰਕਾਰੀ ਹਾਈ ਸਕੂਲ ਭਾਣਾ, ਮਨਦੀਪ ਕੌਰ ਆਰਟ ਐਂਡ ਕਾਰਫ਼ਟ ਟੀਚਰ ਸਰਕਾਰੀ ਮਿਡਲ ਸਕੂਲ ਚਹਿਲ, ਸੁਮਿਤ ਸਲੂਜਾ ਹਿੰਦੀ ਮਾਸਟਰ ਸਰਕਾਰੀ ਮਿਡਲ ਸਕੂਲ ਬਾਜਾ ਮਰਾੜ੍ਹ ਅਤੇ ਅਬੈ ਡੋਗਰਾ ਕੋਰੀਓਗ੍ਰਾਫ਼ਰ ਸੈਂਟ ਮੈਰੀਜ਼ ਕਾਨਵੈਂਟ ਸਕੂਲ ਫ਼ਰੀਦਕੋਟ ਵੱਲੋਂ ਕੀਤੀ ਗਈ। ਇਸ ਪ੍ਰੋਗਰਾਮ ਦਾ ਮੰਚ ਸੰਚਾਲਨ ਜਸਬੀਰ ਸਿੰਘ ਜੱਸੀ ਨੇ ਕੀਤਾ। ਪ੍ਰੋਗਰਾਮ ਦੀ ਸਫ਼ਲਤਾ ਲਈ ਲੈਕਚਰਾਰ ਨਰਿੰਦਰ ਕੁਮਾਰ ਸ਼ਰਮਾ, ਪੰਜਾਬੀ ਮਾਸਟਰ ਹਰਬਿੰਦਰ ਸਿੰਘ ਸੋਢੀ, ਪੰਜਾਬੀ ਮਾਸਟਰ ਸੁਰਿੰਦਰਪਾਲ ਸਿੰਘ ਸੋਨੀ, ਹਿੰਦੀ ਮਾਸਟਰ ਜਸਵਿੰਦਰ ਸਿੰਘ ਪੁਰਬਾ, ਮਿਊਜ਼ਿਕ ਮਿਸਟ੍ਰੈਸ ਪ੍ਰਦੀਪ ਕੌਰ ਅਤੇ ਦਲਵਿੰਦਰ ਸਿੰਘ ਬਰਾੜ ਡਾਟਾ ਐਂਟਰੀ ਆਪ੍ਰੇਟਰ ਨੇ ਵਿਸ਼ੇਸ਼ ਸਹਿਯੋਗ ਦਿੱਤਾ, ਇਸ ਮੁਕਾਬਲੇ ਦੇ ਅੰਤਿਮ ਨਤੀਜੇ ਇਸ ਪ੍ਰਕਾਰ ਰਹੇ: ਸੋਲੋ ਪੇਂਟਿੰਗ ਜੂਨੀਅਰ ਵਰਗ ’ਚ ਅਮਨਦੀਪ ਕੌਰ ਪੀ.ਐੱਮ.ਸ਼੍ਰੀ ਡਾ.ਮਹਿੰਦਰ ਬਰਾੜ ਸਾਂਭੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਨੇ ਪਹਿਲਾ, ਸੁਖਮਨਜੀਤ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੱਤੀਰੋੜੀ-ਡੱਗੋਰੁਮਾਣਾ ਨੇ ਦੂਜਾ ਅਤੇ ਗੁਰਨੂਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਨੇ ਤੀਜਾ ਸਥਾਨ ਹਾਸਲ ਕੀਤਾ। ਪੇਂਟਿੰਗ ਦੇ ਸੀਨੀਅਰ ਵਰਗ ’ਚ ਖੁਸ਼ਪ੍ਰੀਤ ਕੌਰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਪੰਜਗਰਾਈ ਕਲਾਂ ਨੇ ਪਹਿਲਾ, ਕਰਮਪ੍ਰੀਤ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਰਗਾੜੀ ਨੇ ਦੂਜਾ ਅਤੇ ਅਰੁਣਪ੍ਰੀਤ ਸਿੰਘ ਡਾ.ਹਰੀ ਸਿੰਘ ਸੇਵਕ ਸਿੰਘ ਸਰਕਾਰੀ ਸਕੂਲ ਆਫ਼ ਐਮੀਨੈਂਸ ਕੋਟਕਪੂਰਾ ਨੇ ਤੀਜਾ ਸਥਾਨ ਹਾਸਲ ਕੀਤਾ। ਸੋਲੋ ਫ਼ੋਕ ਡਾਂਸ ਜੂਨੀਅਰ ਵਰਗ ’ਚ ਅਰਨੀਤ ਕੌਰ ਪੀ.ਐੱਮ.ਸ਼੍ਰੀ ਡਾ.ਮਹਿੰਦਰ ਬਰਾੜ ਸਾਂਭੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਨੇ ਪਹਿਲਾ, ਰਾਜਵੀਰ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘੁਗਿਆਣਾ ਨੇ ਦੂਜਾ ਅਤੇ ਲਵਜੋਤ ਸਿੰਘ ਡਾ.ਹਰੀ ਸਿੰਘ ਸੇਵਕ ਸਕੂਲ ਆਫ਼ ਐਮੀਨੈਂਸ ਕੋਟਕਪੂਰਾ ਨੇ ਤੀਜਾ ਸਥਾਨ ਹਾਸਲ ਕੀਤਾ। ਸੀਨੀਅਰ ਵਰਗ ’ਚ ਮੁਸਕਾਨ ਪੀ.ਐੱਮ.ਸ਼੍ਰੀ ਡਾ.ਮਹਿੰਦਰ ਬਰਾੜ ਸਾਂਭੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਨੇ ਪਹਿਲਾ, ਰਮਨਦੀਪ ਕੌਰ ਪੀ.ਐੱਮ.ਸ਼੍ਰੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਨੇ ਦੂਜਾ ਅਤੇ ਨਿਸ਼ੂ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘੁਗਿਆਣਾ ਨੇ ਤੀਜਾ ਸਥਾਨ ਹਾਸਲ ਕੀਤਾ। ਸਮੂਹ ਜੇਤੂਆਂ ਨੂੰ ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ ਸ਼੍ਰੀਮਤੀ ਨੀਲਮ ਰਾਣੀ ਨੇ ਵਧਾਈ ਦਿੰਦਿਆਂ ਭਵਿੱਖ ਦੇ ਮੁਕਾਬਲਿਆਂ ਵਾਸਤੇ ਹੋਰ ਸਖ਼ਤ ਮਿਹਨਤ ਕਰਨ ਵਾਸਤੇ ਉਤਸ਼ਾਹਿਤ ਕੀਤਾ। ਇਸ ਮੌਕੇ ਸਮੂਹ ਜੇਤੂ ਵਿਦਿਆਰਥੀਆਂ ਨੂੰ ਯਾਦਗਰੀ ਚਿੰਨ੍ਹ ਅਤੇ ਪ੍ਰਮਾਣ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਵਿਦਿਆਰਥੀਆਂ ਅਤੇ ਗਾਈਡ ਅਧਿਆਪਕਾਂ ਲਈ ਰਿਫ਼ਰੈਸ਼ਮੈਂਟ ਦਾ ਪ੍ਰਬੰਧ ਕੀਤਾ ਗਿਆ। ਕੁਲ ਮਿਲਾ ਕੇ ਇਹ ਸਮਾਗਮ ਅਮਿੱਟ ਯਾਦਾਂ ਛੱਡ ਕੇ ਸੰਪੰਨ ਹੋਇਆ।