ਹਰਿਆਣਾ ਦੇ ਮਸ਼ਹੂਰ ਗਾਇਕ ਰਾਜੂ ਪੰਜਾਬੀ ਦਾ ਮੰਗਲਵਾਰ ਸਵੇਰੇ ਦੇਹਾਂਤ ਹੋ ਗਿਆ ਹੈ। ਰਾਜੂ ਲੰਬੇ ਸਮੇਂ ਤੋਂ ਬਿਮਾਰ ਸਨ। ਗਾਇਕ ਨੂੰ ਹਿਸਾਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਜਾਣਕਾਰੀ ਮੁਤਾਬਕ ਗਾਇਕ ਨੇ ਸਵੇਰੇ 4 ਵਜੇ ਦੇ ਕਰੀਬ ਆਖਰੀ ਸਾਹ ਲਿਆ। ਉਨ੍ਹਾਂ ਦੇ ਦਿਹਾਂਤ ਦੀ ਖਬਰ ਨੇ ਮਨੋਰੰਜਨ ਜਗਤ ‘ਚ ਸੋਗ ਦੀ ਲਹਿਰ ਦੌੜ ਗਈ ਹੈ।

    ਹਰਿਆਣਵੀ ਗਾਇਕ ਰਾਜੂ ਪੰਜਾਬੀ 40 ਸਾਲਾਂ ਦੇ ਸਨ। ਰਾਜੂ ਨੂੰ ਕਾਲਾ ਪੀਲੀਆ ਹੋਇਆ ਸੀ ਅਤੇ ਇਸ ਕਾਰਨ ਉਹ ਕਰੀਬ 10 ਦਿਨਾਂ ਤੋਂ ਹਸਪਤਾਲ ‘ਚ ਦਾਖਲ ਸੀ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਲੀਵਰ ਅਤੇ ਫੇਫੜਿਆਂ ‘ਚ ਇਨਫੈਕਸ਼ਨ ਹੋ ਗਈ ਸੀ, ਜਿਸ ਕਾਰਨ ਉਨ੍ਹਾਂ ਦੀ ਹਾਲਤ ਲਗਾਤਾਰ ਵਿਗੜ ਰਹੀ ਸੀ। ਉਨ੍ਹਾਂ ਨੂੰ ਵੈਂਟੀਲੇਟਰ ‘ਤੇ ਰੱਖਿਆ ਗਿਆ ਸੀ ਪਰ ਮੰਗਲਵਾਰ ਤੜਕੇ ਉਨ੍ਹਾਂ ਨੇ ਦੁਨੀਆ ਨੂੰ ਅਲਵਿਦਾ ਕਹਿ ਦਿੱਤਾ।

    ਜੱਦੀ ਪਿੰਡ ਰਾਵਤਸਰ ਖੇੜਾ ਵਿੱਚ ਹੋਵੇਗਾ ਅੰਤਿਮ ਸੰਸਕਾਰ

    ਹਰਿਆਣਾ ਦੀ ਮਿਊਜ਼ਿਕ ਇੰਡਸਟਰੀ ‘ਚ ਸੋਗ ਦੀ ਲਹਿਰ ਹੈ ਅਤੇ ਸੈਲੇਬਸ ਰਾਜੂ ਦੀ ਮੌਤ ‘ਤੇ ਸੋਗ ਮਨਾ ਰਹੇ ਹਨ। ਜਾਣਕਾਰੀ ਅਨੁਸਾਰ ਰਾਜੂ ਦਾ ਅੰਤਿਮ ਸੰਸਕਾਰ ਜੱਦੀ ਪਿੰਡ ਰਾਵਤਸਰ ਖੇੜਾ ਵਿੱਚ ਕੀਤਾ ਜਾਵੇਗਾ। ਉਹ ਹਿਸਾਰ ਦੇ ਆਜ਼ਾਦਨਗਰ ਵਿੱਚ ਰਹਿ ਰਿਹਾ ਸੀ। ਫਿਲਹਾਲ ਉਨ੍ਹਾਂ ਦੇ ਘਰ ਵੱਡੀ ਗਿਣਤੀ ‘ਚ ਪ੍ਰਸ਼ੰਸਕ ਅਤੇ ਰਿਸ਼ਤੇਦਾਰ ਪੁੱਜਣੇ ਸ਼ੁਰੂ ਹੋ ਗਏ ਹਨ।