ਨਵੀਂ ਦਿੱਲੀ- ਸਾਬਕਾ ਪ੍ਰਧਾਨ ਮੰਤਰੀ ਅਤੇ ਸੀਨੀਅਰ ਕਾਂਗਰਸੀ ਨੇਤਾ ਡਾ. ਮਨਮੋਹਨ ਸਿੰਘ ਦੀ ਬੀਤੇ ਦਿਨ ਸਿਹਤ ਖਰਾਬ ਹੋਣ ਕਾਰਣ ਉਨ੍ਹਾਂ ਨੂੰ ਦਿੱਲੀ ਦੇ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ (ਏਮਜ਼) ਵਿੱਚ ਦਾਖਲ ਕਰਵਾਇਆ ਗਿਆ। ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਨਰਮੰਦ ਡਾਕਟਰਾਂ ਦੀ ਟੀਮ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਾ ਏਮਜ਼ ਵਿਖੇ ਇਲਾਜ ਕਰ ਰਹੀ ਹੈ।

    ਇਸ ਦੇ ਨਾਲ ਹੀ ਵੀਰਵਾਰ ਸਵੇਰੇ ਕੇਂਦਰੀ ਸਿਹਤ ਮੰਤਰੀ ਮਨਸੁਖ ਮੰਡਵੀਆ ਵੀ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਾ ਹਾਲ -ਚਾਲ ਪੁੱਛਣ ਲਈ ਏਮਜ਼ ਪਹੁੰਚੇ। ਮਨਮੋਹਨ ਸਿੰਘ ਨੂੰ ਬੁੱਧਵਾਰ ਨੂੰ ਏਮਜ਼ ਵਿੱਚ ਦਾਖਲ ਕਰਵਾਇਆ ਗਿਆ ਹੈ ਅਤੇ ਫਿਲਹਾਲ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ।