ਅੱਜ ਕੱਲ੍ਹ ਗਰਮੀ ਵੱਧ ਰਹੀ ਹੈ। ਆਮ ਲੋਕਾਂ ਦੀ ਸਹੂਲਤ ਲਈ ਸੜਕਾਂ ‘ਤੇ ਵਾਟਰ ਕੂਲਰ ਲਗਾਏ ਜਾਂਦੇ ਹਨ ਤਾਂ ਜੋ ਜੇਕਰ ਕਿਸੇ ਨੂੰ ਪਿਆਸ ਲੱਗੇ ਤਾਂ ਉਹ ਪਾਣੀ ਪੀ ਸਕੇ ਪਰ ਜੇਕਰ ਤੁਸੀਂ ਵੀ ਬਾਹਰ ਲੱਗੇ ਵਾਟਰ ਕੂਲਰਾਂ ਤੋਂ ਪਾਣੀ ਪੀ ਰਹੇ ਹੋ ਤਾਂ ਸਾਵਧਾਨ ਹੋ ਜਾਓ। ਅਜਿਹੀ ਹੀ ਇਕ ਖਬਰ ਜਲਾਲਾਬਾਦ ਤੋਂ ਸਾਹਮਣੇ ਆਈ ਹੈ ਜਿਥੇ ਇਕ ਸ਼ਖਸ ਨੂੰ ਵਾਟਰ ਕੂਲਰ ਤੋਂ ਪਾਣੀ ਪੀਣਾ ਮਹਿੰਗਾ ਪੈ ਗਿਆ। ਜਾਣਕਾਰੀ ਮੁਤਾਬਕ ਨੌਜਵਾਨ ਪਾਣੀ ਪੀਣ ਲਈ ਵਾਟਰ ਕੂਲਰ ਨੇੜੇ ਜਾਂਦਾ ਹੈ ਤੇ ਉਸ ਵਿਚ ਕਰੰਟ ਆ ਜਾਂਦਾ ਹੈ ਤੇ ਉਸ ਦੀ ਮੌਕੇ ‘ਤੇ ਮੌਤ ਹੋ ਜਾਂਦੀ ਹੈ। ਮਜ਼ਦੂਰੀ ਉਤੇ ਗਿਆ ਸੀ ਪਰ ਅਚਾਨਕ ਕਰੰਟ ਆ ਜਾਂਦਾ ਹੈ। ਮ੍ਰਿਤਕ ਦੀ ਪਛਾਣ ਗਗਨਦੀਪ ਵਜੋਂ ਹੋਈ ਹੈ। ਹਾਲਾਂਕਿ ਮੌਕੇ ‘ਤੇ ਉਥੇ ਫੌਜੀ ਜਵਾਨ ਹੁੰਦਾ ਹੈ ਉਸ ਵੱਲੋਂ ਗਗਨਦੀਪ ਨੂੰ ਫਸਟ ਏਡ ਦੇਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਪਰ ਉਸ ਨੂੰ ਬਚਾਇਆ ਨਹੀਂ ਜਾ ਸਕਿਆ। ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਪਰਿਵਾਰ ਵੱਲੋਂ ਉਨ੍ਹਾਂ ਖਿਲਾਫ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ ਜਿਨ੍ਹਾਂ ਵੱਲੋਂ ਵਾਟਰ ਕੂਲਰ ਲਗਾਇਆ ਗਿਆ ਹੈ। ਇਸ ਦੇ ਨਾਲ ਹੀ ਪਰਿਵਾਰ ਇਹ ਵੀ ਮੰਗ ਕਰ ਰਿਹਾ ਹੈ ਕਿ ਗਗਨਦੀਪ ਪਰਿਵਾਰ ਵਿਚ ਇਕੱਲਾ ਕਮਾਉਣ ਵਾਲਾ ਸੀ ਤੇ ਹੁਣ ਉਨ੍ਹਾਂ ਮੁਆਵਜ਼ਾ ਰਾਸ਼ੀ ਦਿੱਤੀ ਜਾਵੇ ਤਾਂ ਜੋ ਪਰਿਵਾਰ ਦਾ ਪਾਲਣ ਪੋਸ਼ਣ ਸਹੀ ਢੰਗ ਨਾਲ ਹੋ ਸਕੇ।