ਮੁਕਤਸਰ ਦੇ ਕੋਟਕਪੂਰਾ ਰੋਡ ‘ਤੇ ਪਿੰਡ ਚਢੇਵਾਂ ‘ਚ ਸੰਘਣੀ ਧੁੰਦ ‘ਚ ਪੁਲਿਸ ਮੁਲਾਜ਼ਮਾਂ ਦੀ ਬੱਸ ਸੜਕ ਕਿਨਾਰੇ ਖੜ੍ਹੇ ਟਰੱਕ ਨਾਲ ਟਕਰਾ ਗਈ। ਇਸ ਹਾਦਸੇ ‘ਚ 11 ਪੁਲਸ ਮੁਲਾਜ਼ਮ ਜ਼ਖਮੀ ਹੋ ਗਏ। ਜ਼ਖ਼ਮੀ ਤਿੰਨ ਮੁਲਾਜ਼ਮਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਸਾਰੇ ਜ਼ਖਮੀਆਂ ਦਾ ਸਿਵਲ ਹਸਪਤਾਲ ਮੁਕਤਸਰ ਵਿਖੇ ਇਲਾਜ ਚੱਲ ਰਿਹਾ ਹੈ। ਬੱਸ ਵਿੱਚ 21 ਪੁਲਿਸ ਮੁਲਾਜ਼ਮ ਸਵਾਰ ਸਨ। ਬਾਕੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ।

[ajax_load_more id="2949366941" container_type="ul" post_type="post" pause="true" images_loaded="true" placeholder="true" button_label="View More News" button_loading_label="Loading Latest News" max_pages="20]

ਪੁਲਿਸ ਮੁਲਾਜ਼ਮ ਬੱਸ ‘ਚ ਜਲੰਧਰ ਡਿਊਟੀ ਲਈ ਜਾ ਰਹੇ ਸਨ। ਘਟਨਾ ਸ਼ਨਿਚਰਵਾਰ ਸਵੇਰੇ ਕਰੀਬ 9 ਵਜੇ ਦੀ ਹੈ। ਹਾਦਸੇ ਦੀ ਸੂਚਨਾ ਮਿਲਣ ’ਤੇ ਐਸਐਸਪੀ ਭਗੀਰਥ ਸਿੰਘ ਮੀਨਾ ਹੋਰ ਪੁਲਿਸ ਅਧਿਕਾਰੀਆਂ ਨਾਲ ਮੌਕੇ ’ਤੇ ਪੁੱਜੇ, ਜਿਨ੍ਹਾਂ ਨੇ ਸਵਾਰੀ ਦਾ ਪ੍ਰਬੰਧ ਕੀਤਾ ਤੇ ਜ਼ਖ਼ਮੀਆਂ ਨੂੰ ਹਸਪਤਾਲ ਦਾਖ਼ਲ ਕਰਵਾਇਆ। ਹਾਦਸੇ ‘ਚ ਪੁਲਿਸ ਦੀ ਬੱਸ ਵੀ ਬੁਰੀ ਤਰ੍ਹਾਂ ਨੁਕਸਾਨੀ ਗਈ ਹੈ। ਦੱਸ ਦੇਈਏ ਕਿ ਸੰਘਣੀ ਧੁੰਦ ਕਾਰਨ ਵਿਜ਼ੀਬਿਲਟੀ 15 ਮੀਟਰ ਤਕ ਸੀ।