ਜਲੰਧਰ (ਪਰਮਜੀਤ ਸਿੰਘ ਨੈਨਾ) : ਪਾਵਨ ਇਤਿਹਾਸਕ ਅਸਥਾਨ ਗੁਰਦੁਆਰਾ ਛੇਵੀਂ ਪਾਤਸ਼ਾਹੀ ਬਸਤੀ ਸ਼ੇਖ ਜਲੰਧਰ ਵਿਖੇ ਪਿਛਲੇ ਦਿਨੀਂ ਮੀਰੀ ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਏ ਗਏ। ਸਤਿਗੁਰੂ ਸਾਹਿਬ ਜੀ ਕਿਰਪਾ ਅਨੁਸਾਰ ਸਾਰੇ ਸਮਾਗਮ ਬੜੀਆਂ ਰੌਣਕਾਂ ਸਹਿਤ ਸੰਪੂਰਨ ਹੋਏ। ਇਸੇ ਸਬੰਧ ਵਿੱਚ ਗੁਰੂ ਸਾਹਿਬ ਜੀ ਦਾ ਧੰਨਵਾਦ ਕਰਨ ਲਈ ਅੱਜ ਦੇ ਵਿਸ਼ੇਸ਼ ਦੀਵਾਨ ਸ਼ੁਕਰਾਨਾ ਸਮਾਗਮ ਦੇ ਰੂਪ ਵਿੱਚ ਮਨਾਏ ਜਾਂਦੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸ੍ਰ ਗੁਰਕਿਰਪਾਲ ਸਿੰਘ ਨੇ ਦੱਸਿਆ ਕਿ ਅੱਂਜ ਸਵੇਰੇ ਦੇ ਵਿਸ਼ੇਸ਼ ਸਮਾਗਮ ਵਿੱਚ ਸਹਿਜ ਪਾਠਾਂ ਦੀ ਚੱਲ ਰਹੀ ਲੜੀ ਦੌਰਾਨ ਗੁਰੂ ਘਰ ਦੇ ਸੇਵਕ ਸ੍ਰ ਸੋਹਣ ਸਿੰਘ ਭਾਟੀਆ ਦੇ ਪ੍ਰਵਾਰ ਵਲੋਂ ਸਹਿਜ ਪਾਠਾਂ ਦੀ ਸੰਪੂਰਨਤਾ ਹੋਈ। ਨੌਵੇਂ ਮਹਲੇ ਦੇ ਸਲੋਕਾਂ ਦਾ ਪਾਠ ਸੰਗਤੀ ਰੂਪ ਵਿਚ ਕੀਤਾ ਗਿਆ। ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕਰਨੈਲ ਸਿੰਘ ਜੀ ਦੇ ਜੱਥੇ ਨੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤ। ਸ੍ਰ ਬੇਅੰਤ ਸਿੰਘ ਸਰਹੱਦੀ ਜੀ ਨੇ ਵੀ ਗੁਰਦੁਆਰਾ ਸਾਹਿਬ ਦੇ ਸਮੂਹ ਸਟਾਫ ਅਤੇ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੇ ਪ੍ਰੋਗਰਾਮਾਂ ਨੂੰ ਸੁਚੱਜੇ ਢੰਗ ਨਾਲ ਮਨਾਉਣ ਲਈ ਵਧਾਈ ਦਿੱਤੀ। ਅਰਦਾਸ ਦੀ ਸਮਾਪਤੀ ਉਪਰੰਤ ਪ੍ਰਕਾਸ਼ ਪੁਰਬ ਦੌਰਾਨ ਸੇਵਾਵਾਂ ਕਰਨ ਵਾਲੇ ਸੇਵਾਦਾਰਾਂ ਅਤੇ ਸੇਵਾ ਸੁਸਾਇਟੀਆਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਸਨਮਾਨਿਤ ਸ਼ਖ਼ਸੀਅਤਾਂ ਵਿੱਚ ਗੁਰੂ ਘਰ ਦੇ ਵਜ਼ੀਰ ਸਾਹਿਬਾਨ ਗਿਆਨੀ ਤਰਸੇਮ ਸਿੰਘ, ਗੁਰਲਾਲ ਸਿੰਘ ਅਤੇ ਕੁਲਵਿੰਦਰ ਸਿੰਘ ਜੀ, ਵਿੱਤ ਸਹਾਇਕ ਮੰਗਜੀਤ ਸਿੰਘ, ਗੁਰਮੀਤ ਸਿੰਘ, ਸੇਵਾਦਾਰ ਸਤਨਾਮ ਸਿੰਘ, ਮੰਗਲ ਸਿੰਘ, ਪਰਮਜੀਤ ਸਿੰਘ ਲਾਂਗਰੀ, ਬਖਸ਼ੀਸ਼ ਸਿੰਘ, ਹਰਦੇਵ ਸਿੰਘ, ਕਸ਼ਮੀਰ ਸਿੰਘ, ਅਰਸ਼ਦੀਪ ਸਿੰਘ, ਗੁਰਮੁਖ ਸੇਵਕ ਦਲ, ਨਿਰਵੈਰ ਸੇਵਾ ਸੁਸਾਇਟੀ, ਰਾਮਗੜੀਆ ਸੇਵਕ ਸਭਾ, ਗੁਰੂ ਹਰਿਗੋਬਿੰਦ ਸੇਵਾ ਸੁਸਾਇਟੀ, ਮਾਤਾ ਗੁਜਰੀ ਜੀ ਸੇਵਾ ਸੁਸਾਇਟੀ, ਸਿੱਖ ਐਜੁਕੈਸ਼ਨਲ ਵੈਲਫੇਅਰ ਅਕੈਡਮੀ, ਗੁਰੂ ਰਾਮ ਦਾਸ ਸੇਵਾ ਸੁਸਾਇਟੀ, ਭਾਈ ਘਨ੍ਹਈਆ ਸੇਵਕ ਦਲ, ਮੀਰੀ-ਪੀਰੀ ਸੇਵਾ ਸੁਸਾਇਟੀ, ਤੋਂ ਇਲਾਵਾ ਸਾਰੇ ਪ੍ਰੋਗਰਾਮਾਂ ਦੀ ਯੂਟਿਊਬ ਚੈਨਲ ਰਾਹੀਂ ਲਾਈਵ ਟੈਲੀਕਾਸਟ ਦੀ ਸੇਵਾ ਕਰਨ ਵਾਲੇ ਅਮਰਜੀਤ ਸਿੰਘ ਭਾਟੀਆ ਅਤੇ ਹਰਪ੍ਰੀਤ ਸਿੰਘ, ਟ੍ਰੈਫਿਕ ਕੰਟਰੋਲ ਅਤੇ ਹੋਰ ਸੇਵਾਵਾਂ ਲਈ ਸੀ.ਏ. ਜਸਮੀਤ ਸਿੰਘ, ਲੰਗਰ ਦੀ ਸੇਵਾ ਕਰਨ ਵਾਲੇ ਗੁਰਬਚਨ ਸਿੰਘ ਗੁਲਾਟੀ, ਕੰਵਲਜੀਤ ਸਿੰਘ ਸੇਤੀਆ, ਗੁਰਵਿੰਦਰ ਸਿੰਘ ਬਜਾਜ, ਹਰਪ੍ਰੀਤ ਸਿੰਘ ਵਿੱਕੀ ਅਤੇ ਨਿਰਵੈਰ ਸੇਵਾ ਸੁਸਾਇਟੀ, ਵਿੱਕੀ ਕੋਹਲੀ, ਗੁਰਮਤਿ ਸਿੱਖਿਆ ਸਭਾ ਅਤੇ ਹੋਰ ਸੇਵਾਵਾਂ ਕਰਨ ਵਾਲੇ ਪਤਵੰਤੇ ਸੱਜਣਾ ਨੂੰ ਸਨਮਾਨਿਤ ਕਰਕੇ ਉਨਾਂ ਦੀ ਹੌਂਸਲਾ ਅਫ਼ਜਾਈ ਕੀਤੀ ਗਈ। ਗੁਰੂ ਹਰਿਗੋਬਿੰਦ ਇਸਤਰੀ ਸਤਿਸੰਗ ਸਭਾ ਜਿਨ੍ਹਾਂ ਨੇ ਆਪਣੇ ਫੰਡ ਵਿਚੋਂ ਗੁਰਦੁਆਰਾ ਸਾਹਿਬ ਦੀਆਂ ਚੱਲ ਰਹੀਆਂ ਸੇਵਾਵਾਂ ਵਾਸਤੇ ਪੰਜ ਲੱਖ ਰੁਪਏ ਦੀ ਸੇਵਾ ਕੀਤੀ, ਦੀ ਪ੍ਰਧਾਨ ਬੀਬੀ ਮਹਿੰਦਰ ਕੌਰ ਕਾਲੜਾ, ਸਤਵੰਤ ਕੌਰ, ਰਾਜਿੰਦਰ ਕੌਰ ਭਾਟੀਆ, ਹਰਵਿੰਦਰ ਕੌਰ ਭੋਲੀ, ਜੋਗਿੰਦਰ ਕੌਰ ਅਤੇ ਸੁਸਾਇਟੀ ਦੀਆਂ ਸਮੂਹ ਮੈਂਬਰਾਨ ਬੀਬੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ। ਸਟੇਜ ਦੀ ਸੇਵਾ ਜਨਰਲ ਸਕੱਤਰ ਗਿਆਨੀ ਗੁਰਮੀਤ ਸਿੰਘ ਅਤੇ ਇੰਦਰਪਾਲ ਸਿੰਘ ਨੇ ਨਿਭਾਈ। ਸਨਮਾਨਿਤ ਕਰਨ ਵਾਲਿਆਂ ਵਿੱਚ ਸਰਹੱਦੀ ਜੀ ਤੋਂ ਇਲਾਵਾ ਪ੍ਰਧਾਨ ਗੁਰਕ੍ਰਿਪਾਲ ਸਿੰਘ, ਹਰਜੀਤ ਸਿੰਘ ਐਡਵੋਕੇਟ ਚੇਅਰਮੈਨ ਕੋਰ ਕਮੇਟੀ, ਸੀਨੀਅਰ ਮੀਤ ਪ੍ਰਧਾਨ ਸ੍ਰ ਅਮਰੀਕ ਸਿੰਘ, ਦਵਿੰਦਰ ਸਿੰਘ ਰਹੇਜਾ, ਸਤਿੰਦਰਪਾਲ ਸਿੰਘ ਛਾਬੜਾ, ਜਗਜੀਤ ਸਿੰਘ ਖਜਾਨਚੀ, ਜਗਮੋਹਨ ਸਿੰਘ ਛਾਬੜਾ, ਅਮਨਜੀਤ ਸਿੰਘ ਛਾਬੜਾ, ਗੁਰਜੀਤ ਸਿੰਘ ਪੋਪਲੀ, ਗੁਰਦੀਪ ਸਿੰਘ ਬਵੇਜਾ, ਇੰਦਰਪਾਲ ਸਿੰਘ ਅਰੋੜਾ, ਸੁਰਿੰਦਰ ਸਿੰਘ ਸਿਆਲ, ਹਰਬੰਸ ਸਿੰਘ ਫੋਨ ਵਿਭਾਗ, ਜਸਬੀਰ ਸਿੰਘ ਸੇਠੀ, ਬਿਸ਼ਨ ਸਿੰਘ ਇਤ ਆਦਿ ਪਤਵੰਤੇ ਹਾਜਰ ਸਨ। ਸਮਾਪਤੀ ਉਪਰੰਤ ਸਮੂਹ ਸੰਗਤਾਂ ਨੂੰ ਗੁਰੂ ਕਾ ਲੰਗਰ ਛਕਾਇਆ ਗਿਆ।