ਨਵੀਂ ਦਿੱਲੀ – ਈਡੀ ਨੇ ਸ਼ਰਾਬ ਨੀਤੀ ਮਾਮਲੇ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸ਼ੁੱਕਰਵਾਰ ਨੂੰ ਦੁਪਹਿਰ 2 ਵਜੇ ਰਾਊਜ਼ ਐਵੇਨਿਊ ਕੋਰਟ ਵਿਚ ਪੇਸ਼ ਕੀਤਾ। ਜਾਂਚ ਏਜੰਸੀ ਨੇ 10 ਦਿਨਾਂ ਦੇ ਰਿਮਾਂਡ ਦੀ ਮੰਗ ਕੀਤੀ ਹੈ। ਈਡੀ ਨੇ ਕੋਰਟ ਵਿਚ ਸੀ.ਐਮ ਨੂੰ ਇਸ ਮਾਮਲੇ ਦਾ ਮਾਸਟਰਮਾਈਂਡ ਦੱਸਿਆ ਹੈ। ਈਡੀ ਨੇ ਕਿਹਾ ਕਿ ਦਿੱਲੀ ਦੀ ਸ਼ਰਾਬ ਨੀਤੀ ਬਣਾਉਣ ‘ਚ ਕੇਜਰੀਵਾਲ ਸਿੱਧੇ ਤੌਰ ‘ਤੇ ਸ਼ਾਮਲ ਹੈ।

    ਈਡੀ ਨੇ ਕਿਹਾ ਕਿ ਦਿੱਲੀ ਸ਼ਰਾਬ ਨੀਤੀ ਬਣਾਉਣ ਵਿਚ ਕੇਜਰੀਵਾਲ ਸਿੱਧੇ ਤੌਰ ‘ਤੇ ਸ਼ਾਮਲ ਸੀ। ਦੋ ਵਾਰ ਕੈਸ਼ ਟਰਾਂਸਫਰ ਕੀਤਾ ਗਿਆ ਸੀ। ਪਹਿਲਾਂ 10 ਕਰੋੜ ਅਤੇ ਫਿਰ 15 ਕਰੋੜ ਰੁਪਏ ਦਿੱਤੇ ਗਏ। ਕੇਜਰੀਵਾਲ ਪੰਜਾਬ ਅਤੇ ਗੋਆ ਚੋਣਾਂ ਲਈ ਫੰਡ ਚਾਹੁੰਦੇ ਸਨ। ਗੋਆ ਚੋਣਾਂ ‘ਚ 45 ਕਰੋੜ ਰੁਪਏ ਦੀ ਵਰਤੋਂ ਕੀਤੀ ਗਈ ਸੀ।

    ਦਿੱਲੀ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਜਪਾ ‘ਤੇ ਕੱਸਿਆ ਤੰਜ਼ 

    – ਭਾਜਪਾ ਵੱਲੋਂ ਏਜੰਸੀਆਂ ਨੂੰ ਟੂਲ ਦੀ ਤਰ੍ਹਾਂ ਵਰਤਿਆ ਜਾ ਰਿਹਾ
    – ਜੋ ਭਾਜਪਾ ਵਿਰੁੱਧ ਬੋਲਦਾ ਹੈ ਉਸ ਦੇ ਘਰ ED-CBI ਆਉਂਦੀ ਹੈ
    – ਭਾਜਪਾ ਵਾਲੇ SC, CBI, ਚੋਣ ਕਮਿਸ਼ਨ ਦੀ ਵੀ ਨਹੀਂ ਮੰਨਦੇ
    – ਸਾਧੂ ਨੂੰ ਸਾਰੇ ਸਾਧੂ ਲੱਗਦੇ ਨੇ ਤੇ ਚੋਰ ਨੂੰ ਸਾਰੇ ਚੋਰ
    – ਅਰਵਿੰਦ ਕੇਜਰੀਵਾਲ ਜੀ ਦੇ ਪਰਿਵਾਰ ਨੂੰ ਵੀ ਤੰਗ ਕੀਤਾ ਜਾ ਰਿਹਾ ਹੈ
    – ਪਾਰਟੀ ‘ਤੇ ਕੋਈ ਸੰਕਟ ਨਹੀਂ, ਹੋਰ ਮਜ਼ਬੂਤ ਹੋ ਕੇ ਨਿਕਲਾਂਗੇ
    – ਅਸਲ ‘ਚ ਟੁਕੜੇ ਟੁਕੜੇ ਗੈਂਗ ਭਾਜਪਾ ਹੈ ਜੋ ਦੇਸ਼ ਨੂੰ ਤੋੜਨ ਦੀ ਕੋਸ਼ਿਸ਼ ਕਰ ਰਹੇ ਹਨ
    – ਅਰਵਿੰਦ ਕੇਜਰੀਵਾਲ ਵਿਅਕਤੀ ਨਹੀਂ ਇਕ ਸੋਚ ਹੈ ਤੇ 10 ਸਾਲਾਂ ਵਿਚ ਦੇਸ਼ ਵਿਚ ਕਰੋੜਾਂ ਕੇਜਰੀਵਾਲ ਪੈਦਾ ਹੋਏ, ਉਹਨਾਂ ਨੂੰ ਕੋਈ ਕੈਦ ਨਹੀਂ ਕਰ ਸਕਦਾ