ਅੱਜ ਸਵੇਰੇ ਈਡੀ ਨੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਕਰੀਬੀ ਫਾਇਨਾਂਸਰ ਹੇਮੰਤ ਸੂਦ, ਸੰਸਦ ਮੈਂਬਰ ਸੰਜੀਵ ਅਰੋੜਾ ਦੇ ਘਰ ਛਾਪਾ ਮਾਰਿਆ। ਦੱਸਿਆ ਜਾ ਰਿਹਾ ਹੈ ਕਿ ਟਰਾਂਸਪੋਰਟ ਟੈਂਡਰ ਘੁਟਾਲੇ ‘ਚ ਭਾਰਤ ਭੂਸ਼ਣ ਆਸ਼ੂ ਦਾ ਨਾਂ ਆਉਣ ਤੋਂ ਬਾਅਦ ਈਡੀ ਨੇ ਮਾਮਲੇ ਦੀ ਜਾਂਚ ਕੀਤੀ। ਜਿਸ ਤੋਂ ਬਾਅਦ ਈਡੀ ਦੇ ਸਾਹਮਣੇ ਕਈ ਵਿਦੇਸ਼ੀ ਲੈਣ-ਦੇਣ ਸਾਹਮਣੇ ਆਏ।
ਇਨ੍ਹਾਂ ਵਿਦੇਸ਼ੀ ਲੈਣ-ਦੇਣ ਨੂੰ ਹੇਮੰਤ ਸੂਦ ਨਾਲ ਜੋੜਿਆ ਜਾ ਰਿਹਾ ਹੈ। ਫਿਲਹਾਲ ਈਡੀ ਦੇ ਕਿਸੇ ਅਧਿਕਾਰੀ ਨੇ ਇਸ ਮਾਮਲੇ ਦੀ ਪੁਸ਼ਟੀ ਨਹੀਂ ਕੀਤੀ ਹੈ। ਈਡੀ ਹੇਮੰਤ ਸੂਦ ਅਤੇ ਸੰਸਦ ਮੈਂਬਰ ਸੰਜੀਵ ਅਰੋੜਾ ਤੋਂ ਲਗਾਤਾਰ ਪੁੱਛਗਿੱਛ ਕਰ ਰਹੀ ਹੈ। ਉਨ੍ਹਾਂ ਦੀਆਂ ਜਾਇਦਾਦਾਂ ਦਾ ਰਿਕਾਰਡ ਵੀ ਇਕੱਠਾ ਕੀਤਾ ਜਾ ਰਿਹਾ ਹੈ। ਪਰਿਵਾਰ ਦੇ ਸਾਰੇ ਮੋਬਾਈਲ ਫੋਨ ਬੰਦ ਹਨ।