ਜਾਣਕਾਰੀ ਮਿਲੀ ਹੈ ਕਿ ਪੱਛਮੀ ਬੰਗਾਲ ‘ਚ ਛਾਪੇਮਾਰੀ ਦੌਰਾਨ ਈਡੀ ਦੀ ਟੀਮ ‘ਤੇ ਹਮਲਾ ਹੋਇਆ ਹੈ। ਪੱਛਮੀ ਬੰਗਾਲ ਦੇ ਸੰਦੇਸ਼ਖਲੀ ‘ਚ ਛਾਪੇਮਾਰੀ ਦੌਰਾਨ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਟੀਮ ‘ਤੇ ਕਥਿਤ ਤੌਰ ‘ਤੇ ਹਮਲਾ ਕੀਤਾ ਗਿਆ।
ਰਾਸ਼ਨ ਘੁਟਾਲੇ ਦੇ ਮਾਮਲੇ ‘ਚ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਬੋਨਗਾਂਵ ਨਗਰਪਾਲਿਕਾ ਦੇ ਸਾਬਕਾ ਚੇਅਰਮੈਨ ਸ਼ੰਕਰ ਆਧਿਆ ਦੇ ਬੋਨਗਾਂਵ ਸਥਿਤ ਘਰ ‘ਤੇ ਛਾਪਾ ਮਾਰਿਆ ਸੀ।
#WATCH | North 24 Parganas, West Bengal: A team of the Enforcement Directorate (ED) attacked during a raid in West Bengal's Sandeshkhali.
More details are awaited pic.twitter.com/IBjnicU9qj
— ANI (@ANI) January 5, 2024
ਪੱਛਮੀ ਬੰਗਾਲ ਭਾਜਪਾ ਦੇ ਮੁਖੀ ਸੁਕਾਂਤ ਮਜੂਮਦਾਰ ਦਾ ਬਿਆਨ ਈਡੀ ‘ਤੇ ਹਮਲੇ ਤੋਂ ਬਾਅਦ ਆਇਆ ਹੈ। ਮਜੂਮਦਾਰ ਨੇ ਕਿਹਾ ਕਿ ਇਨ੍ਹਾਂ ਸਾਰਿਆਂ ਖਿਲਾਫ ਭ੍ਰਿਸ਼ਟਾਚਾਰ ਦੀਆਂ ਸ਼ਿਕਾਇਤਾਂ ਅਤੇ ਦੋਸ਼ ਹਨ। ਉਨ੍ਹਾਂ ਕਿਹਾ ਕਿ ਈਡੀ ਕਾਰਵਾਈ ਕਰਦੀ ਰਹੇਗੀ, ਇਹ ਬਿਲਕੁਲ ਸਪੱਸ਼ਟ ਹੈ।
ਭਾਜਪਾ ਨੇਤਾ ਨੇ ਕਿਹਾ ਕਿ ਪੱਛਮੀ ਬੰਗਾਲ ਦੇ ਸੰਦੇਸ਼ਖਲੀ ‘ਚ ਈਡੀ ‘ਤੇ ਹਮਲਾ ਦਰਸਾਉਂਦਾ ਹੈ ਕਿ ਰੋਹਿੰਗਿਆ ਸੂਬੇ ‘ਚ ਕਾਨੂੰਨ ਵਿਵਸਥਾ ਲਈ ਕੀ ਕਰ ਰਹੇ ਹਨ।