ਹਰਿਆਣਾ ਵਿੱਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਸੋਨੀਪਤ ਤੋਂ ਕਾਂਗਰਸ ਵਿਧਾਇਕ ਸੁਰੇਂਦਰ ਪਵਾਰ ਨੂੰ ਗ੍ਰਿਫ਼ਤਾਰ ਕੀਤਾ ਹੈ। ਟੀਮ ਉਨ੍ਹਾਂ ਦੇ ਬੇਟੇ ਨੂੰ ਵੀ ਨਾਲ ਲੈ ਗਈ ਹੈ। ਇਹ ਮਾਮਲਾ ਮਾਈਨਿੰਗ ਨਾਲ ਸਬੰਧਤ ਦੱਸਿਆ ਜਾ ਰਿਹਾ ਹੈ।
ਸੁਰੇਂਦਰ ਪਵਾਰ ਯਮੁਨਾਨਗਰ ਤੋਂ ਇਨੈਲੋ ਦੇ ਸਾਬਕਾ ਵਿਧਾਇਕ ਦਿਲਬਾਗ ਸਿੰਘ ਨਾਲ ਜੁੜੇ ਹੋਏ ਸਨ। ਸੁਰੇਂਦਰ ਖਿਲਾਫ ਮਨੀ ਲਾਂਡਰਿੰਗ ਸਬੰਧੀ ਅਹਿਮ ਸਬੂਤ ਮਿਲੇ ਹਨ।ਵਿਧਾਇਕ ਸੁਰੇਂਦਰ ਪਵਾਰ ਦਾ ਹਰਿਆਣਾ ਦੇ ਨਾਲ-ਨਾਲ ਰਾਜਸਥਾਨ ਵਿੱਚ ਵੀ ਮਾਈਨਿੰਗ ਦਾ ਕਾਰੋਬਾਰ ਹੈ। ਕਰੀਬ 7 ਮਹੀਨੇ ਪਹਿਲਾਂ ਈਡੀ ਦੀ ਟੀਮ ਨੇ ਸੋਨੀਪਤ ਦੇ ਸੈਕਟਰ-15 ਸਥਿਤ ਉਨ੍ਹਾਂ ਦੀ ਰਿਹਾਇਸ਼ ‘ਤੇ ਛਾਪਾ ਮਾਰਿਆ ਸੀ। ਟੀਮ ਨੇ ਮਾਈਨਿੰਗ ਕਾਰੋਬਾਰ ‘ਚ ਮਨੀ ਲਾਂਡਰਿੰਗ ਦੀ ਜਾਂਚ ਲਈ ਘਰ ‘ਚ ਰੱਖੇ ਦਸਤਾਵੇਜ਼ਾਂ ਦੀ ਜਾਂਚ ਕੀਤੀ ਸੀ।