ਜਲੰਧਰ,(ਵਿੱਕੀ ਸੂਰੀ)- ਆਪਣੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਪੌਣੇ 5 ਸਾਲ ਤੋਂ ਬੇਰੁਜ਼ਗਾਰ ਅਧਿਆਪਕ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਹਨ ਪਰ ਇਨ੍ਹਾਂ ਦੀਆਂ ਮੰਗਾਂ ਪੰਜਾਬ ਸਰਕਾਰ ਪੂਰੀਆਂ ਨਹੀਂ ਕਰ ਰਹੀ। ਇਨ੍ਹਾਂ ਦੀਆ ਮੰਗਾਂ ਹਨ ਕਿ 9000 ਹਿੰਦੀ, ਪੰਜਾਬੀ, ਸਮਾਜਿਕ ਸਿੱਖਿਆ, ਦੀ ਪੋਸਟਾਂ ਦੇ ( ਨੋਟੀਫਿਕੇਸ਼ਨ ) ਇਸ਼ਤਿਹਾਰ ਸਰਕਾਰ ਜਲਦ ਤੋਂ ਜਲਦ ਜਾਰੀ ਕਰੇ। ਜਿਸ ਨੂੰ ਲੈ ਕੇ ਕਾਂਗਰਸ ਸਰਕਾਰ ਜਦੋਂ ਪੰਜਾਬ ਵਿੱਚ ਸੱਤਾ ਵਿੱਚ ਆਈ ਸੀ ਉਦੋਂ ਤੋਂ ਹੀ ਇਨ੍ਹਾਂ ਦੇ ਵੱਲੋਂ ਜਦੋਂ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਸੀ ਤੇ ਉਦੋਂ ਮੋਤੀ ਮਹਿਲ ਪਟਿਆਲਾ ਵਿਖੇ ਇਨ੍ਹਾਂ ਵੱਲੋਂ ਕਈ ਵਾਰ ਪ੍ਰਦਰਸ਼ਨ ਕੀਤੇ ਗਏ ਪਰ ਇਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋਈ। ਜਿਸ ਤੋਂ ਬਾਅਦ ਕੀ ਚੰਨੀ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਵੀ ਮੋਰਿੰਡਾ ਵਿਖੇ ਇਨ੍ਹਾਂ ਦੇ ਵੱਲੋਂ ਕਈ ਵਾਰ ਪ੍ਰਦਰਸ਼ਨ ਕੀਤੇ ਗਏ। ਸਾਬਕਾ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਤੋਂ ਵੀ ਇਨ੍ਹਾਂ ਨੇ ਆਪਣੀ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕੀਤੇ ਪਰ ਇਨ੍ਹਾਂ ਦੀ ਕੋਈ ਵੀ ਸੁਣਵਾਈ ਨਹੀਂ ਹੋਈ ਅਤੇ ਹੁਣ ਪੰਜਾਬ ਦੇ ਸਿੱਖਿਆ ਮੰਤਰੀ ਪਰਗਟ ਸਿੰਘ ਦੇ ਸ਼ਹਿਰ ਪਿਛਲੇ 48 ਦਿਨਾਂ ਤੋਂ ਪ੍ਰਦਰਸ਼ਨ ਕਰ ਰਹੇ ਹਨ। ਇਨ੍ਹਾਂ ਦੇ 2 ਸਾਥੀ ਜਲੰਧਰ ਬੱਸ ਸਟੈਂਡ ਦੀ ਟੈਂਕੀ ’ਤੇ ਚੜ੍ਹ ਕੇ ਸਰਕਾਰ ਤੋਂ ਆਪਣੇ ਨੌਕਰੀਆਂ ਦੇ ਇਸ਼ਤਿਹਾਰ ਦੀ ਮੰਗ ਕਰ ਰਹੇ ਹਨ। ਜੋ ਕਿ ਜਸਵੰਤ ਸਿੰਘ ਤੇ ਮੁਨੀਸ਼ ਫ਼ਾਜ਼ਿਲਕਾ ਹੈ।

    ਦੱਸਦਈਏ ਕਿ ਮੁਨੀਸ਼ ਫ਼ਾਜ਼ਿਲਕਾ ਦੀ ਤਬੀਅਤ ਦਿਨ ਬ ਦਿਨ ਖਰਾਬ ਹੁੰਦੀ ਜਾ ਰਹੀ ਹੈ ਪਰ ਉਨ੍ਹਾਂ ਵੱਲੋਂ ਦਵਾਈ ਤੇ ਇਲਾਜ ਬਿਲਕੁਲ ਵੀ ਨਹੀਂ ਕਰਵਾਇਆ ਜਾ ਰਿਹਾ। ਜਿਸ ’ਤੇ ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਸਰਕਾਰ ਇਨ੍ਹਾਂ ਦੀ ਨੌਕਰੀਆਂ ਦੇ ਇਸ਼ਤਿਹਾਰ ਜਾਰੀ ਨਹੀਂ ਕਰੇਗੀ, ਉਹ ਵੀ ਆਪਣਾ ਇਲਾਜ ਨਹੀਂ ਕਰਵਾਉਣਗੇ ਤੇ ਦੂਸਰੇ ਪਾਸੇ ਅੱਜ ਸਿੱਖਿਆ ਮੰਤਰੀ ਪਰਗਟ ਸਿੰਘ ਦੇ ਘਰ ਦੇ ਬਾਹਰ ਇਨ੍ਹਾਂ ਵੱਲੋਂ ਜਦੋਂ ਪ੍ਰਦਰਸ਼ਨ ਕੀਤਾ ਗਿਆ ਤੇ ਪੁਲੀਸ ਵੱਲੋਂ ਇਨ੍ਹਾਂ ਦੇ ਉੱਤੇ ਲਾਠੀਚਾਰਜ ਕੀਤਾ ਅਤੇ ਮਹਿਲਾਵਾਂ ਨੂੰ ਵੀ ਨਿੱਕੇ ਮਾਰ ਮਾਰ ਕੇ ਬੈਰੀਗੇਡ ਤੋਂ ਪਰ੍ਹੇ ਸੁੱਟਿਆ ਗਿਆ। ਬੇਰੁਜ਼ਗਾਰ ਅਮਨ ਸੇਖਾ ਦਾ ਕਹਿਣਾ ਹੈ ਕਿ ਪੁਲਸ ਵੱਲੋਂ ਉਨ੍ਹਾਂ ’ਤੇ ਅੱਜ ਸਵੇਰੇ ਲਾਠੀਚਾਰਜ ਕੀਤਾ ਗਿਆ ਅਤੇ ਜੋ ਕਿ ਸਿੱਖਿਆ ਮੰਤਰੀ ਪਰਗਟ ਸਿੰਘ ਦੇ ਹੁਕਮਾਂ ’ਤੇ ਹੀ ਡੀ.ਐਸ.ਪੀ. ਅਤੇ ਐਸ.ਐਚ.ਓ. ਵੱਲੋਂ ਬੇਰੁਜ਼ਗਾਰ ਅਧਿਆਪਕਾਂ ’ਤੇ ਲਾਠੀਚਾਰਜ ਕੀਤਾ ਗਿਆ ਹੈ।
    ਬੇਰੁਜ਼ਗਾਰ ਅਧਿਆਪਕ ਗਗਨਦੀਪ ਕੌਰ ਦਾ ਕਹਿਣਾ ਹੈ ਕਿ ਕਾਂਗਰਸ ਸਰਕਾਰ ਉਹ ਸਰਕਾਰ ਹੈ ਜੋ ਕਿ 84 ਦੇ ਗੱਦਾਰਾਂ ਦੀ ਸਰਕਾਰ ਹੈ। ਅਤੇ ਮਹਿਲਾ ਬੇਰੁਜ਼ਗਾਰ ਅਧਿਆਪਕਾਂ ਤੇ ਜਿਸ ਤਰ੍ਹਾਂ ਪੁਲੀਸ ਵੱਲੋਂ ਲਾਠੀਚਾਰਜ ਕੀਤਾ ਜਾਂਦਾ ਹੈ ਉਨ੍ਹਾਂ ਨੂੰ ਧੱਕੇ ਮਾਰੇ ਜਾ ਰਹੇ ਹਨ ਇਹ ਪੰਜਾਬ ਦੀ ਕਾਂਗਰਸ ਸਰਕਾਰ ਆਪਣਾ ਅਸਲੀ ਚਿਹਰਾ ਦਿਖਾ ਰਹੀ ਹੈ।