ਬਠਿੰਡਾ ਪੁਲਿਸ ਅਤੇ ਬਦਮਾਸ਼ਾਂ ਵਿਚਕਾਰ ਮੁਠਭੇੜ ਹੋਈ ਹੈ। ਨਾਕੇ ਦੌਰਾਨ ਮੁਲਜ਼ਮਾਂ ਨੇ ਰੁਕਣ ਦੀ ਬਜਾਏ ਪੁਲਿਸ ‘ਤੇ ਫ਼ਾਇਰਿੰਗ ਕੀਤੀ। ਪੁਲਿਸ ਦੀ ਜਵਾਬੀ ਕਾਰਵਾਈ ਵਿਚ 2 ਮੁਲਜ਼ਮ ਜ਼ਖ਼ਮੀ ਹੋ ਗਏ। ਇਸ ਦੇ ਨਾਲ ਹੀ ਲੱਤ ਵਿਚ ਗੋਲੀ ਲੱਗਣ ਨਾਲ ਏਐਸਆਈ ਸੁਖਪ੍ਰੀਤ ਸਿੰਘ ਵੀ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਇਲਾਜ ਲਈ ਨੇੜਲੇ ਹਸਪਤਾਲ ਦਾਖ਼ਲ ਕਰਵਾਇਆ ਗਿਆ। ਬਠਿੰਡਾ ਵਿੱਚ ਇੱਕ ਸ਼ਰਾਬ ਦੀ ਦੁਕਾਨ ‘ਤੇ ਹੋਈ ਲੁੱਟ ਦੇ ਮਾਮਲੇ ਵਿੱਚ, ਪੁਲਿਸ ਨੂੰ ਸੂਚਨਾ ਮਿਲੀ ਕਿ ਪਰਸ ਰਾਮ ਨਗਰ ਵਿੱਚ ਕੁਝ ਲੋਕ ਬੈਠੇ ਹਨ ਜੋ ਲੁੱਟ ਦੇ ਮਾਮਲੇ ਦੇ ਮੁਲਜ਼ਮ ਹੋ ਸਕਦੇ ਹਨ। ਜਦੋਂ ਪੁਲਿਸ ਨੇ ਉਨ੍ਹਾਂ ਤੋਂ ਪੁੱਛਗਿੱਛ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੇ ਪੁਲਿਸ ‘ਤੇ ਗੋਲੀਬਾਰੀ ਕਰ ਦਿੱਤੀ।