Skip to content
ਅੰਮ੍ਰਿਤਸਰ ‘ਚ ਰਾਤ 11 ਵਜੇ ਪੁਲਿਸ ਅਤੇ ਮੁਲਜ਼ਮਾਂ ਵਿਚਾਲੇ ਮੁਕਾਬਲਾ ਹੋਇਆ। ਇਹ ਉਹੀ ਮੁਲਜ਼ਮ ਸਨ, ਜਿਨ੍ਹਾਂ ਨੇ ਕੁਝ ਦਿਨ ਪਹਿਲਾਂ ਅੰਮ੍ਰਿਤਸਰ ਬਾਈਪਾਸ ‘ਤੇ ਫ਼ਤਿਹਗੜ੍ਹ ਚੂੜੀਆਂ ਰੋਡ ਪੁਲਿਸ ਚੌਕੀ ‘ਤੇ ਧਮਾਕਾ ਕੀਤਾ ਸੀ। ਇਹ ਮੁਕਾਬਲਾ ਅੰਮ੍ਰਿਤਸਰ-ਏਅਰਪੋਰਟ ਰੋਡ ‘ਤੇ ਪਿੰਡ ਬਲ-ਸਚੰਦਰ ਵਿਚਕਾਰ ਹੋਇਆ।ਦਰਅਸਲ, ਪੁਲਿਸ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਉਨ੍ਹਾਂ ਨੂੰ ਰਿਕਵਰੀ ਲਈ ਇੱਥੇ ਲੈ ਆਈ ਸੀ। ਇਸ ਦੌਰਾਨ ਉਨ੍ਹਾਂ ‘ਚੋਂ ਇਕ ਨੇ ਪੁਲਿਸ ਦੀ ਪਿਸਤੌਲ ਕੱਢ ਕੇ ਫ਼ਾਇਰ ਕਰ ਦਿੱਤਾ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਵੀ ਮੌਕੇ ‘ਤੇ ਪਹੁੰਚ ਗਏ।
ਫੜੇ ਗਏ ਮੁਲਜ਼ਮਾਂ ਦੀ ਪਛਾਣ ਲਵਦੀਪ ਅਤੇ ਕਰਨਦੀਪ ਵਾਸੀ ਜਗਦੇਵ ਕਲਾਂ ਅਤੇ ਬੂਟਾ ਸਿੰਘ ਵਾਸੀ ਪਿੰਡ ਮੁਕਾਮ ਅਜਨਾਲਾ ਵਜੋਂ ਹੋਈ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ ਇੱਕ ਏਕੇ-47 ਅਤੇ ਇੱਕ ਗਲਾਕ ਪਿਸਤੌਲ ਬਰਾਮਦ ਕੀਤਾ ਹੈ। ਜਿਸ ਨੂੰ ਮੁਲਜ਼ਮਾਂ ਨੇ ਡਰੋਨ ਦੀ ਮਦਦ ਨਾਲ ਪਾਕਿਸਤਾਨ ਤੋਂ ਮੰਗਵਾਇਆ ਸੀ।ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਜਦੋਂ ਅੰਮ੍ਰਿਤਸਰ ਪੁਲਿਸ ਤਿੰਨਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਬਰਾਮਦਗੀ ਲਈ ਲੈ ਕੇ ਆ ਰਹੀ ਸੀ ਤਾਂ ਮੁਲਜ਼ਮਾਂ ਨੇ ਰਸਤੇ ਵਿੱਚ ਤਬੀਅਤ ਖ਼ਰਾਬ ਹੋਣ ਦਾ ਬਹਾਨਾ ਬਣਾ ਲਿਆ। ਇਸ ਦੌਰਾਨ ਉਨ੍ਹਾਂ ਵਿੱਚੋਂ ਇੱਕ ਨੇ ਥਾਣਾ ਸਦਰ ਦੇ ਏਐਸਆਈ ਗੁਰਜੀਤ ਸਿੰਘ ਦਾ ਪਿਸਤੌਲ ਖੋਹ ਲਿਆ ਅਤੇ ਗੋਲੀਆਂ ਚਲਾ ਦਿੱਤੀਆਂ।
ਪੁਲਿਸ ਨੇ ਤੁਰੰਤ ਹਰਕਤ ਵਿੱਚ ਆ ਕੇ ਇਨ੍ਹਾਂ ਮੁਲਜ਼ਮਾਂ ਨੂੰ ਕਾਬੂ ਕਰ ਲਿਆ। ਜਵਾਬੀ ਕਾਰਵਾਈ ‘ਚ ਪੁਲਿਸ ਦੀ ਗੋਲੀ ਨਾਲ ਮੁਲਜ਼ਮ ਜ਼ਖ਼ਮੀ ਹੋ ਗਏ। ਉਨ੍ਹਾਂ ਨੂੰ ਅੰਮ੍ਰਿਤਸਰ ਦੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਪੁਲਿਸ ਕਮਿਸ਼ਨਰ ਭੁੱਲਰ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਤਿੰਨੇ ਦੋਸ਼ੀ ਗੈਂਗਸਟਰ ਤੋਂ ਅਤਿਵਾਦੀ ਬਣੇ ਹੈਪੀ ਪਾਸਿਆਨ ਦੇ ਕਰੀਬੀ ਹਨ।
Post Views: 2,079
Related