ਦਿੱਲੀ ਦੇ ਰੋਹਿਣੀ ਸੈਕਟਰ 36 ਇਲਾਕੇ ‘ਚ ਸਪੈਸ਼ਲ ਸੈੱਲ ਨੇ ਐਨਕਾਊਂਟਰ ਕੀਤਾ ਹੈ। ਬਾਹਰੀ ਜ਼ਿਲ੍ਹੇ ਦੇ ਸਪੈਸ਼ਲ ਸਟਾਫ਼ ਨੇ ਐਨਕਾਊਂਟਰ ਤੋਂ ਬਾਅਦ ਨੀਰਜ ਬਵਾਨਾ ਅਤੇ ਨਵੀਨ ਬਾਲੀ ਗੈਂਗ ਦੇ ਸ਼ੂਟਰ ਰਾਹੁਲ ਡਬਾਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਸ਼ੂਟਰ ਦੀ ਲੱਤ ‘ਚ ਗੋਲੀ ਲੱਗੀ ਹੈ ਅਤੇ ਉਸ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਦਿੱਲੀ ਪੁਲਿਸ ਨੇ ਉਸ ਦੀ ਗ੍ਰਿਫ਼ਤਾਰੀ ਲਈ 1 ਲੱਖ ਰੁਪਏ ਦਾ ਇਨਾਮ ਰੱਖਿਆ ਸੀ। ਦੇਰ ਰਾਤ ਹੋਏ ਇਸ ਮੁਕਾਬਲੇ ਤੋਂ ਬਾਅਦ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚ ਗਏ।